25.8 C
Patiāla
Saturday, April 27, 2024

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

Must read


ਪੱਤਰ ਪ੍ਰੇਰਕ

ਘਨੌਰ, 16 ਨਵੰਬਰ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਵਾਉਣ ਲਈ ਬਚਨਵੱਧ ਹੈ। ਆਰੀਅਨਜ਼ ਗਰੁੱਪ ਆਫ ਕਾਲਜਿਜ਼ ਨੇਪਰਾਂ ਵਿਖੇ ਗਰੁੱਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਦੀ ਦੇਖ-ਰੇਖ ਵਿੱਚ ਖੇਤਰੀ ਯੁਵਕ ਮੇਲਾ ਕਰਵਾਇਆ ਗਿਆ। ਇਸ ਦੀ ਸਮਾਪਤੀ ਤੇ ਇਨਾਮ ਵੰਡ ਸਮਾਰੋਹ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਓਵਰਆਲ ਟਰਾਫੀ ਜੇਤੂ ਰਹੀ। ‘ਲਹਿਰਾਉਂਦਾ ਪੰਜਾਬ’ ਤਹਿਤ ਕਰਵਾਏ ਸੱਤਵੇਂ ਅੰਤਰ ਜ਼ੋਨਲ ਯੁਵਕ ਮੇਲੇ ਉਨ੍ਹਾਂ ਨੇ ਜੇਤੂ ਟੀਮਾਂ ਨੂੰ ਇਨਾਮ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਵਚਨਬਧ ਹੈ। ਉਨ੍ਹਾਂ ਕਿਹਾ, ‘‘ਅਸੀਂ ਹਮੇਸ਼ਾ ਆਪਣੇ ਨੌਜਵਾਨਾਂ ਦੇ ਭਵਿੱਖ ਦਾ ਨਿਰਮਾਣ ਕਰਨ ਲਈ ਯਤਨਸ਼ੀਲ ਹਾਂ।’’ ਇਸ ਦੌਰਾਨ ਸਕਿੱਟ, ਭੰਗੜਾ, ਲੋਕ ਗੀਤ, ਭਾਸ਼ਨ, ਬਹਿਸ, ਕਵਿਤਾ ਪਾਠ, ਰੰਗੋਲੀ, ਪੋਸਟਰ ਮੇਕਿੰਗ, ਫੋਟੋਗ੍ਰਾਫੀ ਸਮੇਤ ਹੋਰ ਮੁਕਾਬਲੇ ਕਰਵਾਏ ਗਏ।





News Source link

- Advertisement -

More articles

- Advertisement -

Latest article