29.1 C
Patiāla
Saturday, May 4, 2024

ਬੇਲਾ ਕਾਲਜ ਦਾ ਯੁਵਕ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ

Must read


ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 17 ਨਵੰਬਰ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਏ ਗਏ ਅੰਤਰ ਖੇਤਰੀ ਯੁਵਕ ਤੇ ਲੋਕ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਮੇਲੇ ਵਿੱਚ ਰੂਪਨਗਰ ਤੇ ਫਤਹਿਗੜ੍ਹ ਸਾਹਿਬ ਜ਼ੋਨ ਦੇ ਮੁਕਾਬਲਿਆਂ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਭੰਗੜਾ,  ਗਿੱਧਾ, ਮਾਈਮ, ਸਕਿੱਟ, ਗਜ਼ਲ, ਖਿੱਦੋ, ਛਿੱਕੂ ਅਤੇ ਰੱਸਾ ਵਟਾਈ ਦੇ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਨੇ ਗਰੁੱਪ ਸਕਿੱਟ ਵਿੱਚ ਦੂਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਦੂਜੀ ਪੁਜ਼ੀਸ਼ਨ ਹਾਸਲ ਕਰਨ ’ਤੇ ਟਰਾਫੀ ਤੇ ਸਾਰੇ ਪ੍ਰਤੀਯੋਗੀਆਂ ਨੂੰ ਚਾਂਦੀ ਦੇ ਤਗਮੇ ਦਿੱਤੇ ਗਏ। ਜੇਤੂ ਵਿਦਿਆਰਥੀਆਂ ਨੂੰ ਕਾਲਜ ਪੁੱਜਣ ’ਤੇ ਪ੍ਰਬੰਧਕਾਂ  ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆਂ, ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਅਤੇ ਸਕੱਤਰ ਜਗਵਿੰਦਰ ਸਿੰਘ ਪੰਮੀ ਨੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਮਮਤਾ ਅਰੋੜਾ, ਪ੍ਰੋ. ਸੁਨੀਤਾ ਰਾਣੀ, ਪ੍ਰੋ. ਪ੍ਰਿਤਪਾਲ ਸਿੰਘ ਅਤੇ ਪ੍ਰੋ. ਅਮਰਜੀਤ ਸਿੰਘ ਆਦਿ ਹਾਜ਼ਰ ਸਨ।





News Source link

- Advertisement -

More articles

- Advertisement -

Latest article