ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਨਵੰਬਰ
ਭਾਰਤ ਵਿੱਚ ਅਤਿ ਲੋੋੜੀਂਦੇ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਵਿੱਚ ਕਥਿਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਕੇਂਦਰੀ ਏਜੰਸੀਆਂ ਅਤੇ ਪੰਜਾਬ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਰਿੰਦਾ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਰਿੰਦਾ ਨੂੰ ਪਹਿਲਾਂ ਜਿੰਦਲ ਹਸਪਤਾਲ ਲਾਹੌਰ ਦਾਖ਼ਲ ਕਰਵਾਇਆ ਗਿਆ ਅਤੇ ਫਿਰ ਮਿਲਟਰੀ ਹਸਪਤਾਲ ਭੇਜਿਆ ਗਿਆ। ਰਿੰਦਾ ’ਤੇ ਪੰਜਾਬ ਵਿੱਚ ਯੋਜਨਾਬੱਧ ਢੰਗ ਨਾਲ ਹੱਤਿਆਵਾਂ ਕਰਨ ਅਤੇ ਅਤਿਵਾਦ ਫੈਲਾਉਣ ਦਾ ਦੋਸ਼। ਉਹ ਇਸ ਸਾਲ 9 ਮਈ ਨੂੰ ਮੁਹਾਲੀ ਵਿੱਚ ਪੰਜਾਬ ਪੁਲੀਸ ਇੰਟੈਲੀਜੈਂਸ ਦੇ ਮੁੱਖ ਦਫ਼ਤਰ ’ਤੇ ਹਮਲੇ ਦਾ ਕਥਿਤ ਮੁੱਖ ਸਾਜ਼ਿਸ਼ਘਾੜਾ ਸੀ।