28.7 C
Patiāla
Sunday, April 21, 2024

ਹਰਮੀਤ ਭਾਂਬਰੀ ਵੱਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ

Must read


ਨਿੱਜੀ ਪੱਤਰ ਪ੍ਰੇਰਕ

ਮੰਡੀ ਗੋਬਿੰਦਗੜ੍ਹ, 20 ਨਵੰਬਰ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 17 ਦੀ ਕੌਂਸਲਰ ਹਰਮੀਤ ਕੌਰ ਭਾਂਬਰੀ ਨੇ ਵਾਰਡ ਵਿੱਚ ਸਫਾਈ ਮੁਹਿੰਮ ਸ਼ੁਰੂ ਕਰਵਾਈ ਹੈ। ਮੁਹਿੰਮ ਦੌਰਾਨ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਤੇ ਕਾਰਜਕਾਰੀ ਅਧਿਕਾਰੀ ਕੁਲਵੀਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਡ ਵਿਚ ਕੂੜੇ ਅਤੇ ਸਫ਼ਾਈ ਸਬੰਧੀ ਵਾਰਡ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਭਾਂਬਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਮੇਰਾ ਸ਼ਹਿਰ ਮੇਰਾ ਮਾਣ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸਾਰੇ ਵਾਰਡਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਸਫ਼ਾਈ ਰੱਖਣ ਵਿਚ ਯੋਗਦਾਨ ਪਾਉਣਗੇ ਅਤੇ ਦੂਜਿਆਂ ਨੂੰ ਸਫ਼ਾਈ ਲਈ ਪ੍ਰੇਰਿਤ ਕਰਨਗੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਮੌਕੇ ਕਮਿਊਨਿਟੀ ਫੈਸਿਲੀਟੇਟਰ ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਗਿੱਲਾ-ਸੁੱਕਾ ਕੂੜਾ, ਸਿੰਗਲ ਯੂਜ਼ ਪਲਾਸਟਿਕ ’ਤੇ ਪਾਬੰਦੀ, ਹੋਮ ਕੰਪੋਸਟਿੰਗ ਆਦਿ ਵਿਸ਼ਿਆਂ ਬਾਰੇ ਜਾਗਰੂਕ ਕੀਤਾ।

News Source link

- Advertisement -

More articles

- Advertisement -

Latest article