44.9 C
Patiāla
Wednesday, May 22, 2024

ਸ਼੍ਰੋਮਣੀ ਕਮੇਟੀ ਨੇ ਸਿੱਖ ਧਾਰਮਿਕ ਚਿੰਨ੍ਹਾਂ ਵਾਲੇ ਟੈਟੂ ਬਣਵਾਉਣ ਤੋਂ ਵਰਜਿਆ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 21 ਨਵੰਬਰ

ਸਰੀਰ ’ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਅਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲਿਆਂ ਨੂੰ ਵਰਜਦਿਆਂ ਅੱਜ ਸ਼੍ਰੋਮਣੀ ਕਮੇਟੀ ਨੇ ਅਜਿਹੀ ਬੇਅਦਬੀ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜੂਨ 2013 ਵਿੱਚ ਇਸ ਸਬੰਧੀ ਇੱਕ ਹੁਕਮਨਾਮਾ ਜਾਰੀ ਕਰਦਿਆਂ ਸਰੀਰ ’ਤੇ ਸਿੱਖ ਧਾਰਮਿਕ ਚਿੰਨ੍ਹਾਂ ਵਾਲੇ ਟੈਟੂ ਬਣਾਉਣ ਤੋਂ ਵਰਜਿਆ ਗਿਆ ਸੀ। ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਨੂੰ ਮੁੜ ਅਜਿਹੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਸ਼ਿਕਾਇਤ ਬ੍ਰਾਜ਼ੀਲ ਦੀ ਇੱਕ ਲੜਕੀ ਖ਼ਿਲਾਫ਼ ਹੈ, ਜਿਸ ਨੇ ਆਪਣੀ ਲੱਤ ’ਤੇ ਸਿੱਖ ਧਾਰਮਿਕ ਚਿੰਨ੍ਹ ਦਾ ਟੈਟੂ ਬਣਵਾਇਆ ਹੋਇਆ ਹੈ। ਇਸ ਤੋਂ ਇਲਾਵਾ ਇੱਕ ਸ਼ਿਕਾਇਤ ਅਮਰੀਕਾ ਵਸਦੇ ਭਾਰਤੀ ਮੂਲ ਦੇ ਵਿਅਕਤੀ ਖ਼ਿਲਾਫ਼ ਹੈ, ਜਿਸ ਨੇ ਆਪਣੇ ਸਰੀਰ ’ਤੇ ਗੁਰਬਾਣੀ ਦੀ ਤੁਕ ਵਾਲਾ ਟੈਟੂ ਬਣਵਾਇਆ ਹੈ। ਸ਼੍ਰੋਮਣੀ ਕਮੇਟੀ ਨੇ ਉਕਤ ਦੋਵਾਂ ਖ਼ਿਲਾਫ਼ ਭਾਰਤ ਅਤੇ ਸਬੰਧਤ ਮੁਲਕਾਂ ਦੇ ਸਫ਼ਾਰਤਖ਼ਾਨਿਆਂ ਕੋਲ ਸ਼ਿਕਾਇਤ ਕੀਤੀ ਹੈ। ਇਸ ਦੇ ਨਾਲ ਹੀ ਦੋਵਾਂ ਕੋਲ ਨਿੱਜੀ ਤੌਰ ’ਤੇ ਵੀ ਇਨ੍ਹਾਂ ਟੈਟੂਆਂ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ ਗਈ ਹੈ। ਇਹ ਸ਼ਿਕਾਇਤਾਂ ਮਿਲਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਜਾਰੀ ਕੀਤਾ ਹੁਕਮਨਾਮਾ ਸੋਸ਼ਲ ਮੀਡੀਆ ’ਤੇ ਸਾਂਝਾ ਕਰਦਿਆਂ ਅਜਿਹੇ ਟੈਟੂ ਨਾ ਬਣਵਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਵੱਲੋਂ ਵੀ ਗੁਰਬਾਣੀ ਦੀ ਇਕ ਤੁਕ ਵਾਲਾ ਟੈਟੂ ਬਣਵਾਉਣ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ। ਇਸੇ ਤਰ੍ਹਾਂ ਅਦਾਕਾਰਾ ਮੰਦਿਰਾ ਬੇਦੀ ਨੇ ਵੀ ਅਜਿਹਾ ਇੱਕ ਟੈਟੂ ਬਣਵਾਇਆ ਸੀ, ਜਿਸ ਦਾ ਵਿਰੋਧ ਹੋਣ ਮਗਰੋਂ ਉਸ ਨੇ ਜਨਤਕ ਤੌਰ ’ਤੇ ਮੁਆਫ਼ੀ ਮੰਗੀ ਸੀ।

ਧਾਰਮਿਕ ਭਾਵਨਾਵਾਂ ਨੂੰ ਪੁੱਜਦੀ ਹੈ ਠੇਸ: ਧਾਮੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਜਿਹੇ ਲੋਕਾਂ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਨਾ ਕਰਨ ਲਈ ਕਿਹਾ ਗਿਆ ਹੈ।





News Source link

- Advertisement -

More articles

- Advertisement -

Latest article