13.5 C
Patiāla
Tuesday, December 6, 2022

ਸਿਸੋਦੀਆ ਵੱਲੋਂ ਭਾਜਪਾ ’ਤੇ ਕੇਜਰੀਵਾਲ ਦੀ ਹੱਤਿਆ ਦੀ ਸਾਜ਼ਿਸ਼ ਦਾ ਦੋਸ਼; ਜਾਂਚ ਮੰਗੀ

Must read


ਨਵੀਂ ਦਿੱਲੀ, 24 ਨਵੰਬਰ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ‘ਤੇ ਗੁਜਰਾਤ ਤੇ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਹਾਰ ਦੇ ਡਰ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਉਣ ਤੋਂ ਇਕ ਦਿਨ ਬਾਅਦ ਅੱਜ ਇਸ ਮਾਮਲੇ ਵਿੱਚ ਜਾਂਚ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਚੋਣ ਕਮਿਸ਼ਨ ਕੋਲ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਉਣਗੇ। ਸਿਸੋਦੀਆ ਨੇ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਭਾਜਪਾ ਆਗੂ ਮਨੋਜ ਤਿਵਾੜੀ ਨੇ ਕੇਜਰੀਵਾਲ ਖ਼ਿਲਾਫ਼ ਵੀਰਵਾਰ ਨੂੰ ਜਿਸ ਤਰ੍ਹਾਂ ਦੀ ਭਾਸ਼ਾ ਦਾ ਇਸਤੇਮਾਲ ਕੀਤਾ, ਉਹ ‘ਖੁੱਲ੍ਹੀ ਧਮਕੀ’ ਹੈ। ਉਨ੍ਹਾਂ ਕਿਹਾ, ”ਉਨ੍ਹਾਂ ਦੀ ਭਾਸ਼ਾ ਅਰਵਿੰਦ ਕੇਜਰੀਵਾਲ ਦੀ ਹੱਤਿਆ ਲਈ ਰਚੀ ਜਾ ਰਹੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਅਸੀਂ ਇਸ ਧਮਕੀ ਲਈ ਮਨੋਜ ਤਿਵਾੜੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦੇ ਹਾਂ।”

ਉੱਧਰ, ਮਨੋਜ ਤਿਵਾੜੀ ਨੇ ਇਨ੍ਹਾਂ ਦੋਸ਼ਾਂ ਦੇ ਜਵਾਬ ਵਿੱਚ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਇਸ ਦੋਸ਼ ਨੂੰ ਮੁੱਢੋਂ ਖਾਰਜ ਕੀਤਾ ਕਿ ਉਨ੍ਹਾਂ ਦੀ ਪਾਰਟੀ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰੱਚ ਰਹੀ ਹੈ। ਤਿਵਾੜੀ ਨੇ ਕਿਹਾ, ”ਐੱਮਸੀਡੀ ਚੋਣਾਂ ਲਈ ਟਿਕਟਾਂ ਵੇਚਣ ਲਈ ਜਿਸ ਤਰ੍ਹਾਂ ‘ਆਪ’ ਵਿਧਾਇਕ ਨੂੰ ਉਨ੍ਹਾਂ ਦੀ ਹੀ ਪਾਰਟੀ ਦੇ ਕਾਰਕੁਨਾਂ ਨੇ ਕੁੱਟਿਆ ਹੈ, ਉਸ ਨੂੰ ਦੇਖ ਕੇ ਮੈਨੂੰ ਕੇਜਰੀਵਾਲ ਦੀ ਸੁਰੱਖਿਆ ਦੀ ਚਿੰਤਾ ਹੋ ਰਹੀ ਹੈ। ਭਾਜਪਾ ਵੱਲੋਂ ਕੇਜਰੀਵਾਲ ਦੀ ਹੱਤਿਆ ਦੀ ਸਾਜ਼ਿਸ਼ ਰਚੇ ਜਾਣ ਦੇ ਦੋਸ਼ ਲਗਾ ਕੇ ਸਿਸੋਦੀਆ ਇਕ ਵਾਰ ਫਿਰ ਪੁਰਾਣਾ ਰਾਗ ਅਲਾਪ ਰਹੇ ਹਨ।” -ਪੀਟੀਆਈNews Source link

- Advertisement -

More articles

- Advertisement -

Latest article