ਨਵੀਂ ਦਿੱਲੀ: ਅਗਲੇ ਸਾਲ ਗਣਤੰਤਰ ਦਿਵਸ ਦੇ ਜਸ਼ਨਾਂ ’ਚ ਮਿਸਰ ਦੇ ਰਾਸ਼ਟਰਪਤੀ ਅਬਦਲ ਫਤਿਹ ਅਲ-ਸਿਸੀ ਮੁੱਖ ਮਹਿਮਾਨ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਲ-ਸਿਸੀ ਲਈ ਗਣਤੰਤਰ ਦਿਵਸ ਸਮਾਗਮਾਂ ’ਚ ਹਾਜ਼ਰੀ ਭਰਨ ਦਾ ਸੱਦਾ ਪੱਤਰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਰਾਹੀਂ 16 ਅਕਤੂਬਰ ਨੂੰ ਭਿਜਵਾਇਆ ਸੀ। ਦੋਵੇਂ ਮੁਲਕ ਇਸ ਸਾਲ ਕੂਟਨੀਤਕ ਸਬੰਧਾਂ ਦੀ 75ਵੀਂ ਵਰ੍ਹੇਗੰਢ ਦੇ ਜਸ਼ਨ ਵੀ ਮਨਾ ਰਹੇ ਹਨ। ਭਾਰਤ ਦੀ ਮੇਜ਼ਬਾਨੀ ਹੇਠ ਹੋ ਰਹੇ ਜੀ-20 ਸੰਮੇਲਨ ਲਈ ਮਿਸਰ ਨੂੰ ਮਹਿਮਾਨ ਮੁਲਕ ਵਜੋਂ ਸੱਦਾ ਦਿੱਤਾ ਗਿਆ ਹੈ। -ਪੀਟੀਆਈ