ਜਸਬੀਰ ਸਿੰਘ ਚਾਨਾ
ਫਗਵਾੜਾ, 1 ਦਸੰਬਰ
ਇਥੇ ਆਮ ਆਦਮੀ ਪਾਰਟੀ ਦੀਆਂ ਦੋ ਧਿਰਾਂ ’ਚ ਅੱਜ ਤਕਰਾਰ ਹੋ ਗਿਆ ਤੇ ਹਾਲਾਤ ’ਤੇ ਕਾਬੂ ਪਾਉਣ ਲਈ ਪੁਲੀਸ ਨੇ ਲਾਠੀਚਾਰਜ ਕਰਕੇ ਦੋਵਾਂ ਧਿਰਾਂ ਨੂੰ ਖਦੇੜਿਆ। ਇਸ ਘਟਨਾ ’ਚ ਦੋਵਾਂ ਧਿਰਾਂ ਦਾ ਇੱਕ ਇੱਕ ਨੌਜਵਾਨ ਜ਼ਖਮੀ ਹੋ ਗਿਆ। ਇਥੇ ਟਰੀਟਮੈਂਟ ਪਲਾਂਟ ਦੇ ਸਮਾਗਮ ਵਿਚ ਕੈਬਨਿਟ ਮੰਤਰੀ ਮੀਤ ਹੇਅਰ ਪੁੱਜੇ ਸਨ ਜਿਨ੍ਹਾਂ ਦੇ ਰਵਾਨਾ ਹੁੰਦਿਆਂ ਹੀ ਦੋ ਧੜਿਆਂ ਦੀ ਆਪਸ ਵਿਚ ਕੁੱਟਮਾਰ ਹੋਈ। ਪੁਲੀਸ ਨੇ ਦੋਵਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਹਾਲਾਤ ਵਿਗੜਦੇ ਦੇਖ ਕੇ ਪੁਲੀਸ ਨੇ ਲਾਠੀਚਾਰਜ ਕੀਤਾ। ਇਸ ਤੋਂ ਬਾਅਦ ਪੁਲੀਸ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਪੁਲੀਸ ਵਲੋਂ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਗਏ। ਵਰਨਣਯੋਗ ਹੈ ਕਿ ‘ਆਪ’ ਪਾਰਟੀ ਇਥੇ ਫੁੱਟ ਦਾ ਸ਼ਿਕਾਰ ਹੈ ਜੋ ਚਰਚਾ ਦਾ ਵਿਸ਼ਾ ਬਣੀ ਹੋਈ ਹੈ।