ਜੋਗਿੰਦਰ ਸਿੰਘ ਮਾਨ
ਮਾਨਸਾ, 1 ਦਸੰਬਰ
ਅੰਮ੍ਰਿਤਸਰ ਵਿਖੇ ਸਮਾਗਮ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ ਬਰਾੜ ਨੂੰ ਫੜਾਏਗਾ, ਉਹ ਉਸ ਨੂੰ ਆਪਣੀ ਜੇਬ ਵਿਚੋਂ ਦੋ ਕਰੋੜ ਰੁਪਏ ਦਾ ਇਨਾਮ ਦੇਣਗੇ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਸਰਕਾਰ ਕਿਉਂ ਮਰਵਾਉਣ ’ਤੇ ਤੁਲੀ ਹੋਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਨੂੰ ਸੁਰੱਖਿਆ ਦੀ ਲੋੜ ਨਹੀਂ ਪਰ ਗੋਲਡੀ ਨੂੰ ਸਰਕਾਰ ਗ੍ਰਿਫ਼ਤਾਰ ਕਰੇ।