ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀ ਬੀਪੀਐੱਡ ਦੀ ਵਿਦਿਆਰਥਣ ਸਰਬਜੀਤ ਕੌਰ ਨੇ ਥਾਈਲੈਂਡ ਵਿੱਚ ਹੋਈ 14ਵੀਂ ਏਸ਼ੀਅਨ ਡਰੈਗਨ ਬੋਟ ਚੈਂਪੀਅਨਸ਼ਿਪ ਵਿੱਚ 1000 ਮੀਟਰ ਅਤੇ 200 ਮੀਟਰ ਡਰੈਗਨ ਬੋਟ ਮੁਕਾਬਲੇ ’ਚ ਭਾਰਤੀ ਖਿਡਾਰੀ ਵਜੋਂ ਭਾਗ ਲੈਂਦਿਆਂ ਕਾਂਸੇ ਦਾ ਤਗ਼ਮਾ ਜਿੱਤਿਆ। ਕਾਲਜ ਪ੍ਰਿੰਸੀਪਲ ਡਾ. ਗੀਤਾ ਠਾਕੁਰ ਨੇ ਦੱਸਿਆ ਕਿ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੀ ਬਾਲਦ ਖੁਰਦ ਦੀ ਖਿਡਾਰਨ ਸਰਬਜੀਤ ਕੌਰ ਦਾ ਕਾਲਜ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ।