ਨਵੀਂ ਦਿੱਲੀ, 3 ਦਸੰਬਰ
ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਅੱਜ ਗੈਂਗਸਟਰ-ਅਤਿਵਾਦੀ ਗਠਜੋੜ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਚਾਰ ਦਿਨ ਦਾ ਰਿਮਾਂਡ ਵਧਾ ਦਿੱਤਾ ਹੈ। ਬਿਸ਼ਨੋਈ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੌਮੀ ਜਾਂਚ ੲੇਜੰਸੀ (ਐੱਨਆਈਏ) ਨੇ ਉਸ ਦੇ 10 ਦਿਨ ਹੋਰ ਰਿਮਾਂਡ ਦੀ ਮੰਗ ਕੀਤੀ ਹੈ। ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਐੱਨਆਈਏ ਨੂੰ ਚਾਰ ਦਿਨ ਦਾ ਰਿਮਾਂਡ ਦਿੱਤਾ।