37.3 C
Patiāla
Saturday, May 4, 2024

ਜਗੀਰ ਕੌਰ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜਿਆ

Must read


ਪਾਲ ਸਿੰਘ ਨੌਲੀ

ਜਲੰਧਰ, 4 ਦਸੰਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤਾਂ ਜਾਰੀ ਕਰਨ ਕਿ ਸਿੱਖਾਂ ਵਿਰੁੱਧ ਦੇਸ਼ ਵਿੱਚ ਹੋ ਰਹੇ ਨਫਰਤੀ ਪ੍ਰਚਾਰ ਨੂੰ ਠੱਲ੍ਹ ਪਾਉਣ ਲਈ ਆਈਟੀ ਸੈੱਲ ਬਣਾਇਆ ਜਾਵੇ। ਬੀਬੀ ਜਗੀਰ ਕੌਰ ਨੇ ਆਪਣੀ ਇਸ ਚਿੱਠੀ ਨੂੰ ਫੇਸਬੁੱਕ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ। ਕਮੇਟੀ ਲਈ ਪ੍ਰਧਾਨਗੀ ਲਈ ਹੋਈ ਚੋਣ ਸਮੇਂ ਵੀ ਉਨ੍ਹਾਂ ਨੇ ਇਸ ਗੰਭੀਰ ਮੁੱਦੇ ਨੂੰ ਪੰਥਕ ਏਜੰਡੇ ਵਿੱਚ ਉਠਾਇਆ ਸੀ। ਇਸ ਨੂੰ ਅਮਲ ਵਿੱਚ ਲਿਆਉਣ ਲਈ ਅਕਾਲ ਤਖ਼ਤ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੂੰ ਪੱਤਰ ਭੇਜਿਆ ਗਿਆ ਹੈ ਕਿ ਦੇਸ਼ ਭਰ ਵਿੱਚ ਸਿੱਖਾਂ ਖ਼ਿਲਾਫ਼ ਨਫ਼ਰਤੀ ਪ੍ਰਚਾਰ ਕੀਤਾ ਜਾ ਰਿਹਾ ਹੈ।





News Source link

- Advertisement -

More articles

- Advertisement -

Latest article