ਕੇਪੀ ਸਿੰਘ
ਗੁਰਦਾਸਪੁਰ, 6 ਦਸੰਬਰ
ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਅੱਜ ਵਿਜੀਲੈਂਸ ਵੱਲੋਂ ਪੁੱਛ ਪੜਤਾਲ ਲਈ ਬੁਲਾਏ ਜਾਣ ਮਗਰੋਂ ਆਪਣਾ ਪੱਖ ਰੱਖਣ ਲਈ ਵਿਜੀਲੈਂਸ ਦਫ਼ਤਰ ਗੁਰਦਾਸਪੁਰ ਪਹੁੰਚੇ। ਵਿਧਾਇਕ ਦੇ ਨਾਲ ਉਨ੍ਹਾਂ ਦੇ ਪਿਤਾ ਗੁਰਮੀਤ ਸਿੰਘ ਪਾਹੜਾ, ਭਰਾ ਬਲਜੀਤ ਸਿੰਘ ਪਾਹੜਾ ਅਤੇ ਨਜ਼ਦੀਕੀ ਰਿਸ਼ਤੇਦਾਰ ਕੌਂਸਲਰ ਜਗਜੀਤ ਸਿੰਘ ਜੱਗੀ ਵੀ ਸਨ। ਬਾਅਦ ਦੁਪਹਿਰ ਤੱਕ ਇਨ੍ਹਾਂ ਸਾਰਿਆਂ ਕੋਲੋਂ ਪੁੱਛ ਪੜਛਾਲ ਕੀਤੀ ਜਾ ਰਹੀ ਸੀ । ਵਿਜੀਲੈਂਸ ਅਧਿਕਾਰੀਆਂ ਵੱਲੋਂ ਫ਼ਿਲਹਾਲ ਇਸ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਵਿਧਾਇਕ ਪਾਹੜਾ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਸਰੋਤਾਂ ਸਬੰਧੀ ਵਿਜੀਲੈਂਸ ਦੀ ਕਾਰਵਾਈ ਦੀ ਚਰਚਾ ਛਿੜੀ ਸੀ।