8.7 C
Patiāla
Thursday, December 12, 2024

ਸਿੱਧੂ ਮੂਸੇਵਾਲਾ ਕਤਲ ਕਾਂਡ: ਮਾਨਸਾ ਪੁਲੀਸ ਬੱਬੂ ਮਾਨ ਤੇ ਮਨਕੀਰਤ ਔਲਖ ਸਣੇ ਹੋਰਾਂ ਤੋਂ ਕਰੇਗੀ ਪੁੱਛ ਪੜਤਾਲ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 6 ਦਸੰਬਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਲਈ ਮਾਨਸਾ ਪੁਲੀਸ ਵਲੋਂ ਹੁਣ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਸਮੇਤ ਮਨਕੀਰਤ ਔਲਖ, ਮਰਹੂਮ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ। ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਇਨ੍ਹਾਂ ਤੋਂ ਸ਼ੱਕ ਦੇ ਆਧਾਰ ਉਤੇ ਕਈ ਕਿਸਮ ਦੀ ਜਾਣਕਾਰੀ ਲੈਣੀ ਹੈ, ਜਿਸ ਲਈ ਸਾਰੇ ਦਸਤਾਵੇਜ਼ ਮੁਕੰਮਲ ਕਰ ਲਏ ਗਏ ਹਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ‌ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਈ ਵਾਰ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਸੁ਼ਭਦੀਪ ਦੇ ਕਤਲ ਲਈ ਪੰਜਾਬੀ ਗਾਇਕਾਂ ਸਮੇਤ ਸੰਗੀਤ ਇੰਡਸਟਰੀ ਦੇ ਅਨੇਕਾਂ ਲੋਕ ਵੀ ਜ਼ਿੰਮੇਦਾਰ ਹੋ ਸਕਦੇ ਹਨ। 





News Source link

- Advertisement -

More articles

- Advertisement -

Latest article