ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਦਸੰਬਰ
ਪੰਜਾਬ ਸਰਕਾਰ ਨੇ ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਅੱਜ ਇੱਕ ਵਿਸ਼ੇਸ਼ ਕਮੇਟੀ ਕਾਇਮ ਕੀਤੀ ਹੈ। ਇੱਥੇ ਪੰਚਾਇਤ ਸਕੱਤਰਾਂ ਦੀਆਂ ਜਥੇਬੰਦੀਆਂ ਦੇ ਮੈਂਬਰਾਂ ਨੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਤਸੱਲੀ ਹੋਣ ਮਗਰੋਂ ਪੰਚਾਇਤ ਸਕੱਤਰ ਜਥੇਬੰਦੀ ਦੇ ਮੈਂਬਰਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਮੌਕੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਡਿਪਟੀ ਸਕੱਤਰ ਹਰਕੰਵਲਜੀਤ ਸਿੰਘ, ਡਿਪਟੀ ਡਾਇਰੈਕਟਰ ਜੋਗਿੰਦਰਜੀਤ ਸਿੰਘ, ਡੀਡੀਪੀਓ ਹਰਮਨਦੀਪ ਸਿੰਘ, ਲਾਅ ਅਫ਼ਸਰ ਕੰਵਲਜੀਤ ਸਿੰਘ, ਡੀਸੀਐੱਫਏ ਪਲਮਿੰਦਰ ਸਿੰਘ ਗਿੱਲ ਤੇ ਪੰਚਾਇਤ ਸਕੱਤਰ ਮੰਗਲ ਸਿੰਘ ਤੇ ਹੋਰਨਾਂ ਨਾਲ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ।