19.5 C
Patiāla
Monday, December 2, 2024

ਪੰਜਾਬੀ ਵਿਕਾਸ ਮੰਚ ਯੂ.ਕੇ. ਵੱਲੋਂ ਡਾ. ਇੰਦਰਬੀਰ ਸਿੰਘ ਨਿੱਜਰ ਦਾ ਸਨਮਾਨ

Must read


ਸ਼ਿੰਦਰ ਮਾਹਲ

ਅੰਮ੍ਰਿਤਸਰ: ਪਰਵਾਸੀ ਪੰਜਾਬੀ ਮੰਡਲ ਦੀ ਪੰਜਾਬ ਫੇਰੀ ਅਤੇ ਪੰਜਾਬੀ ਮਾਹ ਦੌਰਾਨ ਬਹੁਤ ਸਾਰੀਆਂ ਥਾਵਾਂ ’ਤੇ ਸੈਮੀਨਾਰ ਕੀਤੇ ਗਏ। ਇਸ ਦੇ ਨਾਲ ਹੀ ਪੰਜਾਬ ਦੇ ਬੁੱਧੀਜੀਵੀਆਂ ਦੇ ਨਾਲ ਨਾਲ ਪੰਜਾਬੀ ਭਾਸ਼ਾ ਲਈ ਯਤਨਸ਼ੀਲ ਚਿੰਤਕਾਂ ਨਾਲ ਸੰਵਾਦ ਰਚਾਏ ਗਏ। ਇਨ੍ਹਾਂ ਵਿੱਚ ਨਟਾਲੀ ਰੰਗ ਮੰਚ ਅਤੇ ਭਾਰਤੀ ਲੋਕ ਰੰਗ ਮੰਚ ਨਾਲ ਜੁੜੇ ਅਦੀਬਾਂ ਨਾਲ ਵਿਚਾਰ ਗੋਸ਼ਟੀਆਂ ਕੀਤੀਆਂ ਗਈਆਂ। ਇਸ ਵਿੱਚ ਸਰਕਾਰੀ ਕਾਲਜ, ਗੁਰਦਾਸਪੁਰ ਦੇ ਪ੍ਰਿੰਸੀਪਲ ਡਾ. ਗੁਰਿੰਦਰ ਸਿੰਘ ਕਲਸੀ, ਗੁਰਮੀਤ ਸਿੰਘ ਬਾਜਵਾ, ਰਸ਼ਪਾਲ ਸਿੰਘ ਘੁੰਮਣ, ਗੁਰਮੀਤ ਸਿੰਘ ਪਾਹੜਾ, ਪੰਜਾਬੀ ਵਿਕਾਸ ਮੰਚ, ਪੰਜਾਬ ਦੇ ਡਾ. ਗੁਰਇਕਬਾਲ ਸਿੰਘ ਕਾਹਲੋਂ, ਡਾ. ਜੋਗਾ ਸਿੰਘ ਅਤੇ ਰੰਗ ਮੰਚ ਦੀ ਹਸਤੀ ਡਾ. ਸਾਹਿਬ ਸਿੰਘ ਸ਼ਾਮਲ ਹੋਏ।

ਇਨ੍ਹਾਂ ਸਰਗਰਮੀਆਂ ਦੌਰਾਨ ਚੀਫ ਖਾਲਸਾ ਦੀਵਾਨ ਦੇ ਮੁੱਖ ਸਕੂਲ, ਜੀ.ਟੀ. ਰੋਡ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਮਾਗਮ ਰਚਾਇਆ ਗਿਆ ਜਿਸ ਵਿੱਚ ਪੰਜਾਬ ਦੇ ਸ਼੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਸਾਰੇ ਹੀ ਸਕੂਲਾਂ ਦੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦੌਰਾਨ ਪੰਜਾਬੀ ਵਿਕਾਸ ਮੰਚ ਯੂ.ਕੇ. ਵੱਲੋਂ ਬਲਦੇਵ ਸਿੰਘ ਕੰਦੋਲਾ, ਸਰਦੂਲ ਸਿੰਘ ਮਾਰਵਾ ਐੱਮ.ਬੀ.ਈ. ਤੇ ਸ਼ਿੰਦਰਪਾਲ ਸਿੰਘ ਮਾਹਲ ਨੇ ਪੰਜਾਬੀ ਦੇ ਤਕਨੀਕੀ ਵਿਕਾਸ, ਸ਼ੁੱਧ ਉਚਾਰਨ ਅਤੇ ਪੰਜਾਬੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਦੇ ਵਿਸ਼ੇ ਨੂੰ ਲੈ ਕੇ ਕੰਪਿਊਟਰ ਦੀ ਵਰਤੋਂ ਅਤੇ ਤਰਕ ਸਹਿਤ ਆਪੋ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੌਰਾਨ ਪੰਜਾਬੀ ਵਿਕਾਸ ਮੰਚ ਯੂ.ਕੇ. ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਵਿਸ਼ੇਸ਼ ਯਾਦਗਾਰੀ ਭੇਂਟ ਅਤੇ ਲੋਈ ਨਾਲ ਸਨਮਾਨਿਤ ਕੀਤਾ ਗਿਆ। ਡਾ. ਨਿੱਜਰ ਨੇ ਜਿੱਥੇ ਪੰਜਾਬੀ ਵਿਕਾਸ ਮੰਚ ਯੂ.ਕੇ. (ਪਵਿਮ) ਦੇ ਉਪਰਲਿਆਂ ਲਈ ਧੰਨਵਾਦ ਕੀਤਾ, ਉੱਥੇ ਪੰਜਾਬੀ ਦੀ ਸੰਭਾਲ ਤੇ ਤਰੱਕੀ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੇ ਯਤਨਾਂ ਅਤੇ ਪ੍ਰਤੀਬੱਧਤਾ ਦਾ ਅਹਿਦ ਵੀ ਸਾਂਝਾ ਕੀਤਾ। ਉਨ੍ਹਾਂ ਨੇ ਪਵਿਮ ਵੱਲੋਂ ਤਿਆਰ ਕੀਤੇ ਪੰਜਾਬੀ ਯੂਨੀਕੋਡ ਕੀਬੋਰਡ ਦੀ ਵਰਤੋਂ ਨੂੰ ਚੀਫ ਖਾਲਸਾ ਦੀਵਾਨ ਦੇ ਸਾਰੇ ਸਕੂਲਾਂ ਵਿੱਚ ਸ਼ੁਰੂ ਕਰਨ ਦਾ ਵੀ ਭਰੋਸਾ ਦਿਵਾਇਆ। 



News Source link
#ਪਜਬ #ਵਕਸ #ਮਚ #ਯਕ #ਵਲ #ਡ #ਇਦਰਬਰ #ਸਘ #ਨਜਰ #ਦ #ਸਨਮਨ

- Advertisement -

More articles

- Advertisement -

Latest article