ਦੁਬਈ, 8 ਦਸੰਬਰ
ਇਰਾਨ ਨੇ ਅੱਜ ਕਿਹਾ ਹੈ ਕਿ ਉਸ ਨੇ ਦੇਸ਼ ਦੇ ਚੱਲ ਰਹੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਕਥਿਤ ਤੌਰ ‘ਤੇ ਕੀਤੇ ਅਪਰਾਧ ਲਈ ਦੋਸ਼ੀ ਠਹਿਰਾਏ ਜਾਣ ‘ਤੇ ਕੈਦੀ ਨੂੰ ਸਜ਼ਾ-ਏ-ਮੌਤ ਦਿੱਤੀ ਹੈ। ਪਹਿਲੀ ਵਾਰ ਤਾਜ਼ਾ ਪ੍ਰਦਰਸ਼ਨਾਂ ’ਚ ਦੋਸ਼ੀ ਕਰਾਰ ਦਿੱਤੇ ਨੌਜਵਾਨ ਨੂੰ ਇਹ ਸਜ਼ਾ ਦਿੱਤੀ ਗਈ ਹੈ। ਇਸ ਨੌਜਵਾਨ ’ਤੇ ਤਹਿਰਾਨ ਦੀ ਗਲੀ ਨੂੰ ਰੋਕਣ ਅਤੇ ਸੁਰੱਖਿਆ ਬਲ ਦੇ ਮੈਂਬਰ ‘ਤੇ ਚਾਕੂ ਨਾਲ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਸੀ।