ਮੋਰਿੰਡਾ (ਪੱਤਰ ਪ੍ਰੇਰਕ): ਮੋਰਿੰਡਾ ਬਲਾਕ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਲੰਮੇ ਸਮੇਂ ਤੋਂ ਪਿੰਡਾਂ ਵਿਚ ਕੰਮ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਪ੍ਰੈਕਟਿਸ ਕਰਨ ਦੇ ਅਧਿਕਾਰ ਦੇਣ ਦੀ ਮੰਗ ਕੀਤੀ ਹੈ। ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਮੁੱਖ ਮੰਤਰੀ ਦੇ ਨਾਂ ਦਿੱਤੇ ਮੰਗ ਪੱਤਰ ਦੀਆਂ ਕਾਪੀਆਂ ਇੱਥੇ ਪੱਤਰਕਾਰਾਂ ਨੂੰ ਦਿਖਾਉਂਦਿਆਂ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਪਾਲ ਸਿੰਘ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਹੀ ਪਿੰਡਾਂ ’ਚ ਸਿਹਤ ਸਹੂਲਤਾਂ ਪ੍ਰਦਾਨ ਕਰਦੇ ਹਨ, ਪਰ ਭਾਰਤ ਅਤੇ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਪੇਂਡੂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਰੋਕਦਾ ਹੈ। ਮੈਡੀਕਲ ਪ੍ਰੈਕਟਿਸ ਬਿਨਾਂ ਇਨ੍ਹਾਂ ਨੂੰ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਹੈ।