ਜੁਪਿੰਦਰਜੀਤ ਸਿੰਘ
ਚੰਡੀਗੜ੍ਹ, 10 ਦਸੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲ ਲਈ ਕੱਢ ਦਿੱਤਾ ਹੈ। ਸ੍ਰੀ ਬਰਾੜ ਆਪਣੀਆਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ‘ਤੇ ਸੁਣਵਾਈ ਲਈ ਅੱਜ ਅਨੁਸ਼ਾਸਨੀ ਪੈਨਲ ਦੇ ਸਾਹਮਣੇ ਪੇਸ਼ ਨਹੀਂ ਹੋਏ। ਪੈਨਲ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ੍ਰੀ ਬਰਾੜ ਨੇ ਪੱਤਰ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਉਹ ਸਿਰਫ਼ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੈਨਲ ਨੇ ਫੈਸਲਾ ਕੀਤਾ ਕਿ ਸ੍ਰੀ ਬਰਾੜ ਪਾਰਟੀ ਅਨੁਸ਼ਾਸਨ ਨੂੰ ਤੋੜ ਰਹੇ ਹਨ ਤੇ ਪੈਨਲ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ, ਇਸ ਲਈ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ।