31.6 C
Patiāla
Thursday, May 16, 2024

ਪਾਕਿਸਤਾਨ ’ਚ ਜਾਂਚ ਏਜੰਸੀ ਦੇ ਅਧਿਕਾਰੀ ਦੀ ਹੱਤਿਆ

Must read


ਪੇਸ਼ਾਵਰ, 10 ਦਸੰਬਰ

ਉੱਤਰ ਪੱਛਮੀ ਖੈਬਰ ਪਖ਼ਤੂਨਖਵਾ ਸੂਬੇ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐੱਫਆਈਏ) ਦੇ ਸਿਖਰਲੇ ਅਧਿਕਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਅਧਿਕਾਰੀ ਦੀ ਪਛਾਣ ਏਜੰਸੀ ਦੇ ਡਿਪਟੀ ਡਾਇਰੈਕਟਰ ਇਨਾਮਉੱਲ੍ਹਾ ਖਾਨ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਖੈਬਰ ਪਖ਼ਤੂਨਖਵਾ ਸੂਬੇ ਦੇ ਦੱਖਣੀ ਵਜ਼ੀਰਿਸਤਾਨ ਕਬਾਇਲੀ ਜ਼ਿਲ੍ਹੇ ਨਾਲ ਲੱਗਦੇ ਲੱਕੀ ਮਾਰਵਤ ਦੇ ਤਾਜਜ਼ਈ ਇਲਾਕੇ ਵਿੱਚ ਗੋਲੀਆਂ ਮਾਰੀਆਂ ਗਈਆਂ। ਸ਼ੁਰੂਆਤੀ ਰਿਪੋਰਟਾਂ ਮੁਤਾਬਕ, ਅਜੇ ਤੱਕ ਇਹ ਸਾਫ਼ ਨਹੀਂ ਹੋਇਆ ਕਿ ਅਧਿਕਾਰੀ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਗਿਆ ਜਾਂ ਉਨ੍ਹਾਂ ਨਾਲ ਕੋਈ ਨਿੱਜੀ ਰੰਜ਼ਿਸ਼ ਸੀ। ਪੁਲੀਸ ਨੇ ਹਮਲਾਵਰਾਂ ਦੀ ਪੈੜ ਨੱਪਣ ਲਈ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। -ਪੀਟੀਆਈ





News Source link

- Advertisement -

More articles

- Advertisement -

Latest article