ਨਵੀਂ ਦਿੱਲੀ, 10 ਦਸੰਬਰ
ਸੁਪਰੀਮ ਕੋਰਟ ਨੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨਜੀਟੀ) ਦੇ ਉਸ ਹੁਕਮ ਉਤੇ ਰੋਕ ਲਾ ਦਿੱਤੀ ਹੈ ਜਿਸ ਵਿਚ ਬੀਐੱਸ-ਚਾਰ (ਭਾਰਤ ਸਟੇਜ) ਤੇ ਇਸ ਤੋਂ ਘੱਟ ਦੇ ਇੰਜਣ ਵਾਲੇ ਸਾਰੇ ਜਨਤਕ ਵਾਹਨਾਂ ਨੂੰ ਅਗਲੇ ਛੇ ਮਹੀਨਿਆਂ ਵਿਚ ਹਟਾਉਣ ਲਈ ਕਿਹਾ ਗਿਆ ਹੈ। ਜਸਟਿਸ ਐੱਸ.ਕੇ. ਕੌਲ ਤੇ ਜਸਟਿਸ ਅਭੈ ਐੱਸ. ਓਕਾ ਦੇ ਬੈਂਚ ਨੇ ਇਸ ਮਾਮਲੇ ’ਚ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰ ਕੇ ਪੱਛਮੀ ਬੰਗਾਲ ਸਰਕਾਰ ਵੱਲੋਂ ਦਾਇਰ ਪਟੀਸ਼ਨ ’ਤੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। -ਪੀਟੀਆਈ