ਚੰਡੀਗੜ੍ਹ, 12 ਦਸੰਬਰ
ਕੋਟਕਪੂਰਾ ਗੋਲੀਬਾਰੀ ਕਾਂਡ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅੱਜ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ। ਇਸ ਜਾਂਚ ਟੀਮ ਦੀ ਅਗਵਾਈ ਐਡੀਨਸ਼ਨਲ ਡਾਇਰੈਕਟਰ ਜਨਰਲ ਆਫ ਪੁਲੀਸ ਐੱਲ.ਕੇ. ਯਾਦਵ ਵੱਲੋਂ ਕੀਤੀ ਜਾ ਰਹੀ ਹੈ। ਟੀਮ ਨੇ ਸੁਖਬੀਰ ਬਾਦਲ ਨੂੰ ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਮਗਰੋਂ ਵਰ੍ਹਾ 2015 ਵਿੱਚ ਹੋਏ ਰੋਸ ਪ੍ਰਦਰਸ਼ਨਾਂ ਦੌਰਾਨ ਪੁਲੀਸ ਨੇ ਫਾਇਰਿੰਗ ਕੀਤੀ ਸੀ ਤੇ ਉਸ ਸਮੇਂ ਸੁਖਬੀਰ ਬਾਦਲ ਸੂਬੇ ਦੇ ਡਿਪਟੀ ਮੁੱਖ ਮੰਤਰੀ ਸਨ ਤੇ ਗ੍ਰਹਿ ਮੰਤਰੀ ਵੀ ਉਨ੍ਹਾਂ ਦੇ ਅਧੀਨ ਸੀ। ਇਸ ਤੋਂ ਪਹਿਲਾਂ 14 ਸਤੰਬਰ ਨੂੰ ਵੀ ਸਿਟ ਵੱਲੋਂ ਸੁਖਬੀਰ ਬਾਦਲ ਤੋਂ ਪੁੱਛ-ਪੜਤਾਲ ਕੀਤੀ ਗਈ ਸੀ। -ਪੀਟੀਆਈ