ਭਵਾਨੀਗੜ੍ਹ: ਪੰਜਾਬ ਪੱਧਰੀ ਖੇਡਾਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਬਾਲਦ ਕਲਾਂ ਦੀ ਵਿਦਿਆਰਥਣ ਅੰਮ੍ਰਿਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ 100 ਮੀਟਰ ਦੌੜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਸੈਂਟਰ ਹੈੱਡ ਟੀਚਰ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨ ਪਰਿਵਾਰ ਨਾਲ ਸੰਬੰਧਤ ਅੰਮ੍ਰਿਤ ਕੌਰ ਇਨ੍ਹਾਂ ਖੇਡਾਂ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਸਰਪੰਚ ਗੁਰਦੇਵ ਸਿੰਘ ਅਤੇ ਬੀਪੀਈਓ ਗੋਪਾਲ ਕ੍ਰਿਸ਼ਨ ਸ਼ਰਮਾ ਨੇ ਅੰਮ੍ਰਿਤ ਕੌਰ ਤੇ ਸਟਾਫ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ