ਪੱਤਰ ਪ੍ਰੇਰਕ
ਹੁਸ਼ਿਆਰਪੁਰ, 12 ਦਸੰਬਰ
ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ਼ ਇਕ ਮਹੀਨੇ ਵਿਚ ਹੀ 44 ਫ਼ੀਸਦੀ ਜ਼ਿਆਦਾ ਆਮਦਨ ਹੋਈ ਹੈ। ਇਹ ਜਾਣਕਾਰੀ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਿੰਦਿਆਂ ਅੱਜ ਇੱਥੇ ਦੱਸਿਆ ਕਿ ਨਵੰਬਰ 2022 ਵਿਚ ਸਟੈਂਪ ਅਤੇ ਰਜਿਸਟ੍ਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.78 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਪਿਛਲੇ ਸਾਲ ਦੇ ਨਵੰਬਰ ਮਹੀਨੇ ਨਾਲੋਂ 44 ਫ਼ੀਸਦੀ ਜ਼ਿਆਦਾ ਹੈ। ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟ੍ਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ।