ਜਤਿੰਦਰ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 13 ਦਸੰਬਰ
ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਦੇਹਾਂਤ ਹੋ ਗਿਆ। ਉਹ 85 ਸਾਲ ਦੇ ਸਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਪਾਰਟੀ ਨੇ ਸਰਪ੍ਰਸਤ ਬਣਾਇਆ ਸੀ। ਸ੍ਰੀ ਬ੍ਰਹਮਪੁਰਾ ਤਿੰਨ ਦਿਨ ਤੋਂ ਚੰਡੀਗੜ੍ਹ ਪੀਜੀਆਈ ’ਚ ਜੇਰੇ ਇਲਾਜ ਸਨ। ਉਨ੍ਹਾਂ ਦਾ ਸਸਕਾਰ ਕੱਲ੍ਹ ਉਨ੍ਹਾਂ ਦੇ ਜੱਦੀ ਪਿੰਡ ਬ੍ਰਹਮਪੁਰਾ ਵਿਖੇ ਕੀਤਾ ਜਾਵੇਗਾ।