35.2 C
Patiāla
Sunday, May 12, 2024

ਆਸਟਰੇਲੀਆ ਵਿੱਚ ਮੋਗਾ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ

Must read


ਮਹਿੰਦਰ ਸਿੰਘ ਰੱਤੀਆਂ
ਮੋਗਾ, 12 ਦਸੰਬਰ

ਨੇੜਲੇ ਪਿੰਡ ਤਤਾਰੀਏਵਾਲਾ ਦੇ ਨੌਜਵਾਨ ਸੁਖਦੀਪ ਸਿੰਘ ਦੀ ਆਸਟਰੇਲੀਆ ਵਿੱਚ ਇਕ ਸੜਕ ਹਾਦਸੇ ’ਚ ਮੌਤ ਹੋ ਗਈ। ਸੁਖਦੀਪ ਨੇ ਫ਼ਰਵਰੀ ਮਹੀਨੇ ਵਿੱਚ ਆਪਣੇ ਪਿੰਡ ਆਉਣ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਸੁਖਦੀਪ 14 ਸਾਲ ਪਹਿਲਾਂ ਪੜ੍ਹਾਈ ਕਰਨ ਲਈ ਆਸਟਰੇਲੀਆ ਗਿਆ ਸੀ। ਉਸ ਤੋਂ ਬਾਅਦ ਉਹ ਉੱਥੇ ਕੰਮ ਕਰਨ ਲੱਗ ਗਿਆ।

ਸੁਖਦੀਪ ਦੇ ਪਿਤਾ ਸਵਰਨ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਪਰਿਵਾਰ ਸਣੇ ਕਾਰ ਵਿੱਚ ਜਾ ਰਿਹਾ ਸੀ ਕਿ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਸੁਖਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਪਰਿਵਾਰ ਦੇ ਹੋਰ ਮੈਂਬਰ ਵਾਲ-ਵਾਲ ਬਚ ਗਏ। ਸੁਖਦੀਪ ਦੀ ਮਾਤਾ ਜਸਵੀਰ ਕੌਰ ਨੇ ਦੱਸਿਆ ਕਿ ਉਹ ਤਿੰਨ ਮਹੀਨੇ ਆਪਣੇ ਲੜਕੇ ਕੋਲ ਰਹਿਣ ਤੋਂ ਬਾਅਦ ਭਾਰਤ ਪਰਤੀ ਸੀ।

ਕੈਨੇਡਾ: ਕਾਰ ਹਾਦਸੇ ’ਚ ਪਿੰਡ ਰੌਲੀ ਦੀ ਮਹਿਲਾ ਦੀ ਮੌਤ

ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਦੀ ਵਸਨੀਕ ਇਕ ਮਹਿਲਾ ਦੀ ਬੀਤੇ ਦਿਨੀਂ ਵਿਨੀਪੈੱਗ (ਕੈਨੇਡਾ) ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸਰਬਜੀਤ ਕੌਰ ਵਜੋਂ ਹੋਈ ਹੈ। ਦੋ ਬੱਚਿਆਂ ਦੀ ਮਾਂ ਸਰਬਜੀਤ ਕੌਰ ਆਪਣੇ ਕੰਮ ਤੋਂ ਘਰ ਪਰਤ ਰਹੀ ਸੀ ਕਿ ਗਲਤ ਪਾਸਿਓਂ ਆ ਰਹੇ ਇੱਕ ਤੇਜ਼ ਰਫਤਾਰ ਵਾਹਨ ਨੇ ਉਸ ਦੀ ਕਾਰ ਨੂੰ ਟੱਕਰ ਕਾਰ ਦਿੱਤੀ। ਟੱਕਰ ਐਨੀ ਭਿਆਨਕ ਸੀ ਕਿ ਸਰਬਜੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਰਬਜੀਤ ਕੌਰ 2012 ਵਿੱਚ ਆਪਣੇ ਪਤੀ ਅਤੇ ਬੱਚਿਆਂ ਸਮੇਤ ਪੱਕੀ ਰਿਹਾਇਸ਼ ਲਈ ਕੈਨੇਡਾ ਗਈ ਸੀ।  



News Source link
#ਆਸਟਰਲਆ #ਵਚ #ਮਗ #ਦ #ਨਜਵਨ #ਦ #ਸੜਕ #ਹਦਸ #ਵਚ #ਮਤ

- Advertisement -

More articles

- Advertisement -

Latest article