ਚੰਡੀਗੜ੍ਹ, 14 ਦਸੰਬਰ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਕੋਦਰ ਵਿਖੇ ਕੱਪੜਾ ਵਪਾਰੀ ਟਿੰਮੀ ਚਾਵਲਾ ਤੇ ਪੁਲੀਸ ਮੁਲਾਜ਼ਮ ਮਨਦੀਪ ਸਿੰਘ ਦੀ ਹੱਤਿਆ ਮਾਮਲੇ ‘ਚ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਉਨ੍ਹਾਂ ਇੱਥੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ ਇਸ ਕਤਲਕਾਂਡ ਦੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਤਲਕਾਂਡ ਦੀ ਸਾਜ਼ਿਸ਼ ਅਮਰੀਕਾ ‘ਚ ਰਚੀ ਗਈ ਸੀ। ਤਿੰਨੇ ਸ਼ੂਟਰ ਬਠਿੰਡਾ ਦੇ ਰਹਿਣ ਵਾਲੇ ਹਨ ਅਤੇ ਤਿੰਨਾਂ ਦੀ ਉਮਰ 18-20 ਸਾਲ ਦੇ ਵਿਚਕਾਰ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਖੁਸ਼ਕਰਨ ਸਿੰਘ ਉਰਫ਼ ਫ਼ੌਜੀ, ਕਮਲਦੀਪ ਸਿੰਘ ਉਰਫ਼ ਦੀਪ ਅਤੇ ਮੰਗਾ ਸਿੰਘ ਉਰਫ ਗੀਤਾ ਵਜੋਂ ਹੋਈ ਹੈ।