ਟ੍ਰਿਬਿਊਨ ਨਿਊਜ਼ ਸਰਵਿਸ
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ
ਇਥੋਂ ਦੀ ਪੁਲੀਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਛੇ ਦਿਨ ਦਾ ਰਿਮਾਂਡ ਪੂਰਾ ਹੋਣ ’ਤੇ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਗੈਂਗਸਟਰ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਮਿਲਿਆ। ਲਾਰੈਂਸ ਨੂੰ 16 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁੜ ਪੇਸ਼ ਕੀਤਾ ਜਾਵੇਗਾ। ਸ੍ਰੀ ਮੁਕਤਸਰ ਸਾਹਿਬ ਪੁਲੀਸ ਨੇ ਅੱਜ 8 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਤੇ ਅਦਾਲਤ ਵਲੋਂ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ। ਮੁਕਤਸਰ ਸਾਹਿਬ ਪੁਲੀਸ ਬਿਸ਼ਨੋਈ ਨੂੰ 2021 ਦੇ ਫਿਰੌਤੀ ਦੇ ਮਾਮਲੇ ਵਿਚ ਲੈ ਕੇ ਆਈ ਹੈ।