35.6 C
Patiāla
Friday, May 3, 2024

ਭਾਈ ਵੀਰ ਸਿੰਘ ਨੂੰ ਸਮਰਪਿਤ ਕਵੀ ਦਰਬਾਰ

Must read


ਇਟਲੀ: ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਵਸ ’ਤੇ ਆਨਲਾਈਨ ਯੂਰਪੀ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਨੇ ਕੀਤੀ ਤੇ ਸਮਾਗਮ ਦੀ ਪ੍ਰਧਾਨਗੀ ਪ੍ਰੋਫੈਸਰ ਗੁਰਭਜਨ ਗਿੱਲ (ਚੈਅਰਮੈਨ ਲੋਕ ਵਿਰਾਸਤ ਅਕਾਦਮੀ) ਨੇ ਕੀਤੀ। ਉਨ੍ਹਾਂ ਨੇ ਕਿਹਾ ਕਿ ਇੰਨੇ ਥੋੜ੍ਹੇ ਸਮੇਂ ਵਿੱਚ ਇੰਨੇ ਸਾਹਿਤ ਦੀ ਰਚਨਾ ਕਰਨਾ ਬਹੁਤ ਵੱਡੀ ਗੱਲ ਹੈ। ਉਨ੍ਹਾਂ ਦੂਜੀ ਯੂਰਪੀ ਪੰਜਾਬੀ ਕਾਨਫਰੰਸ ਦੇ ਸਫਲ ਉਪਰਾਲੇ ਲਈ ਸਾਹਿਤ ਸੁਰ ਸੰਗਮ ਸਭਾ ਇਟਲੀ ਨੂੰ ਵਧਾਈ ਵੀ ਦਿੱਤੀ।

ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ’ਤੇ ਸਾਬਕਾ ਪ੍ਰਿੰਸੀਪਲ ਖਾਲਸਾ ਕਾਲਜ ਅੰਮ੍ਰਿਤਸਰ ਲੜਕੀਆਂ ਡਾਕਟਰ ਸੁਖਬੀਰ ਕੌਰ ਵੀ ਸ਼ਾਮਲ ਹੋਏ ਅਤੇ ਉਨ੍ਹਾਂ ਭਾਈ ਵੀਰ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਝਾਤ ਪਾਈ। ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਲਹਿੰਦੇ ਪੰਜਾਬ ਤੋਂ ਡਾਕਟਰ ਕਲਿਆਣ ਸਿੰਘ ਕਲਿਆਣ ਅਤੇ ਯੂਕੇ ਤੋਂ ਡਾਕਟਰ ਦਵਿੰਦਰ ਕੌਰ ਸ਼ਾਮਲ ਹੋਏ। ਇਨ੍ਹਾਂ ਦੋਵਾਂ ਸ਼ਖ਼ਸੀਅਤਾਂ ਨੇ ਭਾਈ ਵੀਰ ਸਿੰਘ ਦੇ ਜੀਵਨ ਅਤੇ ਲੇਖਣੀ ’ਤੇ ਖੁੱਲ੍ਹ ਕੇ ਵਿਚਾਰ ਪੇਸ਼ ਕੀਤੇ। ਸਭਾ ਵੱਲੋਂ ਕਰਵਾਏ ਗਏ ਕਵੀ ਦਰਬਾਰ ਦੀ ਸ਼ੁਰੂਆਤ ਸਭਾ ਦੇ ਸੰਚਾਲਕ ਦਲਜਿੰਦਰ ਰਹਿਲ ਨਾਲ ਹੋਈ ਤੇ ਜਰਮਨੀ ਤੋਂ ਅਮਰਜੀਤ ਸਿੱਧੂ ਨੇ ਆਪਣੀ ਰਚਨਾ ਨਾਲ ਹਾਜ਼ਰੀ ਲਗਵਾਈ। ਗਰੀਸ ਤੋਂ ਗੁਰਪ੍ਰੀਤ ਕੌਰ ਗਾਇਦੂ, ਜੀਤ ਸੁਰਜੀਤ ਬੈਲਜੀਅਮ ਤੋਂ ਇਲਾਵਾ ਸਭਾ ਦੇ ਮੈਂਬਰਾਂ ਪ੍ਰੇਮਪਾਲ ਸਿੰਘ, ਸਤਵੀਰ ਸਾਂਝ, ਕਰਮਜੀਤ ਕੌਰ ਰਾਣਾ, ਦਲਜਿੰਦਰ ਰਹਿਲ, ਪ੍ਰਧਾਨ ਬਲਵਿੰਦਰ ਸਿੰਘ ਚਾਹਲ, ਮੀਤ ਪ੍ਰਧਾਨ ਰਾਣਾ ਅਠੌਲਾ ਅਤੇ ਸਿੱਕੀ ਝੱਜੀ ਪਿੰਡ ਵਾਲਾ ਨੇ ਇਸ ਕਵੀ ਦਰਬਾਰ ਵਿੱਚ ਹਾਜ਼ਰੀ ਲਗਵਾਈ। ਪ੍ਰੋਫੈਸਰ ਹਰਜਿੰਦਰ ਸਿੰਘ ਤੁੜ ਤੇ ਡਾਕਟਰ ਨਾਇਬ ਸਿੰਘ ਮੰਡੇਰ ਸਿੰਘ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਅੰਤ ਵਿੱਚ ਪ੍ਰੋਫੈਸਰ ਜਸਪਾਲ ਸਿੰਘ ਨੇ ਪ੍ਰੋਗਰਾਮ ਦਾ ਸਾਰ ਪੇਸ਼ ਕਰਦਿਆਂ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲਿਆਂ ਦਾ ਧੰਨਵਾਦ ਕੀਤਾ।



News Source link
#ਭਈ #ਵਰ #ਸਘ #ਨ #ਸਮਰਪਤ #ਕਵ #ਦਰਬਰ

- Advertisement -

More articles

- Advertisement -

Latest article