ਵੈਲਿੰਗਟਨ, 15 ਦਸੰਬਰ
ਪਹਿਲੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਜਿਤਾਉਣ ਵਾਲੇ ਨਿਊਜ਼ੀਲੈਂਡ ਦੇ ਸਭ ਤੋਂ ਸਫਲ ਟੈਸਟ ਕਪਤਾਨ ਕੇਨ ਵਿਲੀਅਮਸਨ ਨੇ ਟੈਸਟ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਹੈ। ਨਿਊਜ਼ੀਲੈਂਡ ਕ੍ਰਿਕਟ ਬੋਰਡ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ। ਤੇਜ਼ ਗੇਂਦਬਾਜ਼ ਟਿਮ ਸਾਊਦੀ ਨੂੰ ਨਵਾਂ ਟੈਸਟ ਕਪਤਾਨ ਬਣਾਇਆ ਗਿਆ ਹੈ।