36.3 C
Patiāla
Thursday, May 2, 2024

ਸੂਬੇ ਵੈਟ ਘਟਾਉਣ ਤਾਂ ਪੈਟਰੋਲ ਤੇ ਡੀਜ਼ਲ ਕੀਮਤਾਂ ਆਪੇ ਹੇਠਾਂ ਆ ਜਾਣਗੀਆਂ:ਪੁਰੀ

Must read


ਨਵੀਂ ਦਿੱਲੀ, 15 ਦਸੰਬਰ

ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਸ਼ਵ ਪੱਧਰ ਦੇ ਮੁਕਾਬਲੇ ਘੱਟ ਹਨ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਆਪਣੀਆਂ ਪਾਰਟੀਆਂ ਦੇ ਸ਼ਾਸਨ ਵਾਲੇ ਰਾਜਾਂ ਵਿਚ ਵੈਟ ਘਟਾਉਣਾ ਚਾਹੀਦਾ ਹੈ। ਇਸ ਨਾਲ ਕੀਮਤਾਂ ਹੇਠਾਂ ਆ ਸਕਦੀਆਂ ਹਨ। ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਦੀ ਚਰਚਾ ਦੌਰਾਨ ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਸਮੇਤ ਛੇ ਰਾਜਾਂ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਨਹੀਂ ਘਟਾਇਆ, ਜਦਕਿ ਭਾਜਪਾ ਸ਼ਾਸਤ ਕਈ ਰਾਜਾਂ ਅਤੇ ਕੁਝ ਹੋਰ ਰਾਜਾਂ ਨੇ ਇਸ ਨੂੰ ਘਟਾ ਦਿੱਤਾ ਹੈ।



News Source link

- Advertisement -

More articles

- Advertisement -

Latest article