ਨਵੀਂ ਦਿੱਲੀ, 16 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਆਪਣੀ ਗੱਲ ਨੂੰ ਦੁਹਰਾਇਆ ਕਿ ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਇੱਕੋ-ਇੱਕ ਹੱਲ ਕੂਟਨੀਤਕ ਗੱਲਬਾਤ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਜਾਰੀ ਇਕ ਬਿਆਨ ਵਿੱਚ ਕਿਹਾ, ‘‘ਯੂਕਰੇਨ ਵਿੱਚ ਚੱਲ ਰਹੀ ਜੰਗ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਨੇ ਆਪਣੀ ਗੱਲ ਦੁਹਰਾਈ ਕਿ ਮਸਲੇ ਦਾ ਇੱਕੋ-ਇੱਕ ਹੱਲ ਗੱਲਬਾਤ ਤੇ ਕੂਟਨੀਤੀ ਹੈ।’’ -ਏਐੱਨਆਈ