ਚਟਗਾਂਵ, 16 ਦਸੰਬਰ
ਖੱਬੇ ਹੱਥ ਦੇ ਸਪਿੰਨਰ ਕੁਲਦੀਪ ਯਾਦਵ ਦੀਆਂ ਪੰਜ ਵਿਕਟਾਂ ਦੀ ਮਦਦ ਨਾਲ ਭਾਰਤ ਨੇ ਪਹਿਲੇ ਕ੍ਰਿਕਟ ਟੈਸਟ ਦੇ ਤੀਜੇ ਦਿਨ ਦੁਪਹਿਰ ਦੇ ਖਾਣੇ ਤੱਕ ਬੰਗਲਾਦੇਸ਼ ਨੂੰ ਪਹਿਲੀ ਪਾਰੀ ’ਚ 150 ਦੌੜਾਂ ‘ਤੇ ਆਊਟ ਕਰ ਦਿੱਤਾ। ਭਾਰਤੀ ਕਪਤਾਨ ਕੇਐੱਲ ਰਾਹੁਲ ਨੇ ਹਾਲਾਂਕਿ ਫਾਲੋਆਨ ਨਾ ਕਰਨ ਦਾ ਫੈਸਲਾ ਕੀਤਾ ਹੈ। ਪਿਛਲੇ 22 ਮਹੀਨਿਆਂ ਵਿੱਚ ਆਪਣਾ ਪਹਿਲਾ ਟੈਸਟ ਖੇਡ ਰਹੇ ਕੁਲਦੀਪ ਨੇ 40 ਦੌੜਾਂ ਦੇ ਕੇ ਪੰਜ ਵਿਕਟਾਂ ਲਈਆਂ। ਭਾਰਤ ਨੇ ਪਹਿਲੀ ਪਾਰੀ ਵਿੱਚ 404 ਦੌੜਾਂ ਬਣਾਈਆਂ ਸਨ ਅਤੇ ਹੁਣ ਉਸ ਕੋਲ 254 ਦੌੜਾਂ ਦੀ ਲੀਡ ਹੈ। ਮੁਹੰਮਦ ਸਿਰਾਜ ਨੇ 20 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।