ਮੁੰਬਈ, 17 ਦਸੰਬਰ
ਮੁੰਬਈ ਪੁਲੀਸ ਨੇ ਸ਼ਹਿਰ ਵਿੱਚ ਆਪਣੇ ਹਾਊਸਿੰਗ ਪ੍ਰਾਜੈਕਟ ਵਿੱਚ ਨਿਵੇਸ਼ ‘ਤੇ ਆਕਰਸ਼ਕ ਰਿਟਰਨ ਦਾ ਵਾਅਦਾ ਕਰਕੇ ਨਿਵੇਸ਼ਕਾਂ ਨਾਲ 27 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਬਿਲਡਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਬਿਲਡਰ ਨੂੰ ਮੁੰਬਈ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਨੇ ਸ਼ੁੱਕਰਵਾਰ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਸੀ।