29.1 C
Patiāla
Saturday, May 4, 2024

ਅਮਨ ਅਰੋੜਾ ਦੀ ਸਖ਼ਤੀ: ਡਿਊਟੀ ’ਚ ਕੁਤਾਹੀ ਕਰਨ ਵਾਲੇ 42 ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਅਤੇ 3 ਚਾਰਜਸ਼ੀਟ ਕੀਤੇ

Must read


ਚੰਡੀਗੜ੍ਹ, 17 ਦਸੰਬਰ

ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਣਗਹਿਲੀ ਅਤੇ ਦੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਇਲਾਵਾ ਤਿੰਨ ਅਧਿਕਾਰੀਆਂ, ਜਿਨ੍ਹਾਂ ਵਿੱਚ ਦੋ ਸੀਨੀਅਰ ਸਹਾਇਕ ਅਤੇ ਇੱਕ ਸਹਾਇਕ ਅਸਟੇਟ ਅਫ਼ਸਰ ਹੈ, ਨੂੰ ਡਿਊਟੀ ਚਾਰਜਸ਼ੀਟ ਕੀਤਾ ਗਿਆ ਹੈ। ਸ੍ਰੀ ਅਰੋੜਾ ਨੇ ਦੱਸਿਆ ਕਿ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਨਲਾਈਨ ਪ੍ਰਣਾਲੀ ਸਥਾਪਿਤ ਕੀਤੀ ਹੈ, ਜਿਸ ਉਤੇ ਵਿਭਾਗ ਨੂੰ ਪ੍ਰਾਪਤ ਹੋਈਆਂ ਅਰਜ਼ੀਆਂ ਅਤੇ ਫਾਈਲਾਂ ਦੀ ਸੀਨੀਅਰ ਅਧਿਕਾਰੀਆਂ ਅਤੇ ਖ਼ੁਦ ਉਨ੍ਹਾਂ (ਮਕਾਨ ਉਸਾਰੀ ਮੰਤਰੀ) ਵੱਲੋਂ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਮੰਤਰੀ ਨੇ ਖ਼ੁਦ ਹਰੇਕ ਪੱਧਰ ‘ਤੇ ਹਰੇਕ ਕੇਸ ਦੀ ਨਿੱਜੀ ਤੌਰ ‘ਤੇ ਪੜਤਾਲ ਕੀਤੀ, ਜਿਸ ਦੌਰਾਨ ਸਾਹਮਣੇ ਆਇਆ ਕਿ ਵਿਭਾਗ ਦੇ 45 ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ, ਦੇ ਪੱਧਰ ਉਤੇ ਸਭ ਤੋਂ ਵੱਧ ਕੇਸ ਲਟਕੇ ਹੋਏ ਸਨ। ਇਨ੍ਹਾਂ ਵਿੱਚੋਂ ਤਿੰਨ ਨੂੰ ਕਾਰਨ ਦੱਸੋ ਨੋਟਿਸਾਂ ਦਾ ਜਵਾਬ ਨਾ ਦੇਣ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ। ਜਿਹੜੇ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ, ਉਨ੍ਹਾਂ ਵਿੱਚ ਜਸਪਾਲ ਕੌਰ ਸਹਾਇਕ ਅਸਟੇਟ ਅਫ਼ਸਰ ਪਟਿਆਲਾ ਵਿਕਾਸ ਅਥਾਰਟੀ, ਰਾਜੇਸ਼ ਕੁਮਾਰ ਸੀਨੀਅਰ ਸਹਾਇਕ (ਲੇਖਾ) ਅੰਮਿ੍ਤਸਰ ਵਿਕਾਸ ਅਥਾਰਟੀ ਅਤੇ ਪਰਮਿੰਦਰ ਸਿੰਘ ਸੀਨੀਅਰ ਸਹਾਇਕ ਅਸਟੇਟ ਦਫ਼ਤਰ ਗਮਾਡਾ ਸ਼ਾਮਲ ਹਨ। ਜਿਹੜੇ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਮਿ੍ਤਸਰ ਵਿਕਾਸ ਅਥਾਰਟੀ ਦਾ ਜੂਨੀਅਰ ਇੰਜਨੀਅਰ (ਸਿਵਲ), ਜਲੰਧਰ ਵਿਕਾਸ ਅਥਾਰਟੀ ਦੇ ਚਾਰ ਜੂਨੀਅਰ ਇੰਜਨੀਅਰ, ਬਠਿੰਡਾ ਵਿਕਾਸ ਅਥਾਰਟੀ ਦਾ ਸੈਕਸ਼ਨ ਅਫ਼ਸਰ (ਐੱਸਓ) ਅਤੇ ਸੀਨੀਅਰ ਸਹਾਇਕ (ਲੇਖਾ) ਅਤੇ ਗਲਾਡਾ ਦੇ ਚਾਰ ਸੀਨੀਅਰ ਸਹਾਇਕ (ਲੇਖਾ), ਸਹਾਇਕ ਅਸਟੇਟ ਅਫਸਰ, ਸਬ ਡਿਵੀਜ਼ਨ ਇੰਜਨੀਅਰ (ਸਿਵਲ), ਸੁਪਰਡੈਂਟ ਅਤੇ ਐੱਸਓ ਸ਼ਾਮਲ ਹੈ। ਇਸੇ ਤਰ੍ਹਾਂ ਗਮਾਡਾ ਦੇ 27 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚ ਅਸਟੇਟ ਅਫਸਰ (ਮਕਾਨ ਉਸਾਰੀ), ਅਸਟੇਟ ਅਫਸਰ (ਪਲਾਟ), ਤਿੰਨ ਸਹਾਇਕ ਅਸਟੇਟ ਅਫਸਰ, ਚਾਰ ਸੁਪਰਡੈਂਟ (ਅਸਟੇਟ ਦਫ਼ਤਰ), ਦੋ ਸੀਨੀਅਰ ਸਹਾਇਕ (ਲੇਖਾ), ਸੱਤ ਕਲਰਕ, ਸੱਤ ਸੀਨੀਅਰ ਸਹਾਇਕ ਤੇ ਦੋ ਜੇਈ (ਸਿਵਲ) ਸ਼ਾਮਲ ਹਨ।

ਡਿਊਟੀ ਤੋਂ ਟਾਲਾ ਵੱਟਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਆਪਣੇ ਫ਼ਰਜ਼ ਪ੍ਰਤੀ ਲੋਕ-ਸੇਵਕਾਂ ਦੀ ਟਾਲ਼-ਮਟੋਲ ਵਾਲੀ ਪਹੁੰਚ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।





News Source link

- Advertisement -

More articles

- Advertisement -

Latest article