20.4 C
Patiāla
Thursday, May 2, 2024

ਜ਼ਹਿਰੀਲੀ ਸ਼ਰਾਬ ਕਾਰਨ ਮੱਧ ਪ੍ਰਦੇਸ਼, ਕਰਨਾਟਕ ਤੇ ਪੰਜਾਬ ’ਚ ਸਭ ਤੋਂ ਵੱਧ ਮੌਤਾਂ

Must read


ਨਵੀਂ ਦਿੱਲੀ, 18 ਦਸੰਬਰ

ਭਾਰਤ ਵਿੱਚ ਪਿਛਲੇ 6 ਸਾਲਾਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਤਕਰੀਬਨ 7,000 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸਭ ਤੋਂ ਵੱਧ ਮੌਤਾਂ ਮੱਧ ਪ੍ਰਦੇਸ਼, ਕਰਨਾਟਕ ਅਤੇ ਪੰਜਾਬ ਵਿੱਚ ਦਰਜ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਅੰਕੜਿਆਂ ਤੋਂ ਮਿਲੀ ਹੈ। ਸਾਲ 2021 ਵਿੱਚ ਦੇਸ਼ ਭਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਸਬੰਧਤ 708 ਘਟਨਾਵਾਂ ਵਿੱਚ 782 ਵਿਅਕਤੀਆਂ ਦੀ ਮੌਤ ਹੋਈ। ਇਸ ਸਮੇਂ ਦੌਰਾਨ ਉੱਤਰ ਪ੍ਰਦੇਸ਼ ਵਿੱਚ ਸਭ ਤੋਂ ਵੱਧ 137, ਪੰਜਾਬ ਵਿੱਚ 127 ਅਤੇ ਮੱਧ ਪ੍ਰਦੇਸ਼ ਵਿੱਚ 108 ਮੌਤਾਂ ਹੋਈਆਂ। ਅੰਕੜਿਆਂ ਅਨੁਸਾਰ 2016 ਤੋਂ 2021 ਦਰਮਿਆਨ ਸਭ ਤੋਂ ਵੱਧ 1,322 ਮੌਤਾਂ ਮੱਧ ਪ੍ਰਦੇਸ਼ ਵਿੱਚ ਹੋਈਆਂ, ਇਸ ਤੋਂ ਬਾਅਦ ਕਰਨਾਟਕ ਵਿੱਚ 1,013 ਅਤੇ ਪੰਜਾਬ ਵਿੱਚ 852 ਮੌਤਾਂ ਦੌਰਾਨ ਹੋਈਆਂ।





News Source link

- Advertisement -

More articles

- Advertisement -

Latest article