31.7 C
Patiāla
Friday, May 3, 2024

ਫ਼ਿਰੋਜ਼ਪੁਰ: ਲਾਠੀਚਾਰਜ ਦੇ ਵਿਰੋਧ ’ਚ ਕਿਸਾਨ ਜਥੇਬੰਦੀ ਨੇ ਸਰਕਾਰ ਦਾ ਪੁਤਲਾ ਫ਼ੂਕਿਆ

Must read


ਸੰਜੀਵ ਹਾਂਡਾ

ਫ਼ਿਰੋਜ਼ਪੁਰ, 18 ਦਸੰਬਰ

ਜ਼ੀਰਾ ’ਚ ਸਥਿਤ ਸ਼ਰਾਬ ਫ਼ੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ’ਤੇ ਅੜੇ ਕਿਸਾਨਾਂ ਨੂੰ ਅੱਜ ਪੁਲੀਸ ਨੇ ਲਾਠੀਚਾਰਜ ਕਰਕੇ ਖਦੇੜ ਦਿੱਤਾ। ਫ਼ੈਕਟਰੀ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਪਿੰਡ ਰਟੌਲ ਰੋਹੀ ਦੇ ਟੀ ਪੁਆਇੰਟ ਤੇ ਧਰਨਾਕਾਰੀਆਂ ਉਪਰ ਲਾਠੀਚਾਰਜ ਕੀਤਾ ਗਿਆ। ਪ੍ਰਸ਼ਾਸਨ ਦੀ ਇਸ ਕਾਰਵਾਈ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕੁਝ ਚਿਰ ਮਗਰੋਂ ਗਿੱਦੜ ਪਿੰਡੀ ਟੌਲ ਪਲਾਜ਼ਾ ’ਤੇ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ। ਆਗੂਆਂ ਨੇ ਕਿਹਾ ਕਿ ਇਸ ਫ਼ੈਕਟਰੀ ਦੀ ਵਜ੍ਹਾ ਕਰਕੇ ਆਸਪਾਸ ਦੇ ਇਲਾਕੇ ਵਿਚ ਪ੍ਰਦੂਸ਼ਣ ਵਧ ਰਿਹਾ ਹੈ,ਜਿਸ ਨਾਲ ਹਵਾ ਤੇ ਪਾਣੀ ਬੁਰੀ ਤਰ੍ਹਾਂ ਨਾਲ ਪ੍ਰਦੂਸ਼ਿਤ ਹੋ ਚੁੱਕੇ ਹਨ। ਫ਼ਿਰੋਜ਼ਪੁਰ ਦੀ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਅਤੇ ਐੱਸਐੱਸਪੀ ਕੰਵਰਦੀਪ ਕੌਰ ਦਾ ਕਹਿਣਾ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫ਼ੈਕਟਰੀ ਦੇ ਬਾਹਰ ਲੱਗੇ ਧਰਨੇ ਨੂੰ ਤਿੰਨ ਸੌ ਮੀਟਰ ਪਿੱਛੇ ਲਿਜਾਣ ਦੇ ਹੁਕਮ ਜਾਰੀ ਕੀਤੇ ਹਨ, ਜਿਸ ਨੂੰ ਲਾਗੂ ਕਰਵਾਉਣ ਲਈ ਪ੍ਰਦਰਸ਼ਨਕਾਰੀਆਂ ਨੂੰ ਸਮਝਾਇਆ ਗਿਆ ਸੀ ਪਰ ਉਹ ਮੰਨਣ ਲਈ ਤਿਆਰ ਨਹੀਂ ਹੋਏ, ਜਿਸ ਮਗਰੋਂ ਪੁਲੀਸ ਨੂੰ ਮਜਬੂਰਨ ਹਲਕਾ ਲਾਠੀਚਾਰਜ ਕਰਨਾ ਪਿਆ।





News Source link

- Advertisement -

More articles

- Advertisement -

Latest article