27.5 C
Patiāla
Sunday, May 5, 2024

ਭਾਕਿਯੂ (ਏਕਤਾ-ਉਗਰਾਹਾਂ) ਨੇ ਪੁਲੀਸ ਲਾਠੀਚਾਰਜ ਦੀ ਨਿੰਦਾ ਕੀਤੀ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 18 ਦਸੰਬਰ

ਜ਼ੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨਾਂ ’ਤੇ ਪੁਲੀਸ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸਖ਼ਤ ਨਿੰਦਾ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 14 ਨਾਮਜ਼ਦ ਆਗੂਆਂ ਸਮੇਤ 100 ਤੋਂ 125 ਅਣਪਛਾਤੇ ਵਿਅਕਤੀਆਂ ਉੱਤੇ ਕੇਸ ਦਰਜ ਕਰਕੇ 60 ਤੋਂ ਵੱਧ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਔਰਤ ਆਗੂ ਵੀ ਸ਼ਾਮਲ ਹੈ, ਜਦੋਂ ਕਿ ਘਰਾਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪੀੜਤ ਲੋਕ ਧਰਨੇ ਵਿੱਚ ਡਟੇ ਹੋਏ ਹਨ, ਜਿਨ੍ਹਾਂ ਵਿੱਚ ਜਥੇਬੰਦੀ ਦੇ ਸਥਾਨਕ ਆਗੂ ਵੀ ਸ਼ਾਮਲ ਹਨ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਵਿਆਪਕ ਤਿੱਖੇ ਜਨਤਕ ਰੋਸ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ।





News Source link

- Advertisement -

More articles

- Advertisement -

Latest article