41 C
Patiāla
Saturday, May 4, 2024

ਗੈਂਗਸਟਰਾਂ ਦਾ ਨਜ਼ਦੀਕੀ ਹਥਿਆਰਾਂ ਸਣੇ ਕਾਬੂ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 18 ਦਸੰਬਰ

ਸੀਆਈਏ ਸਟਾਫ਼ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਤੇ ਟੀਮ ਵੱਲੋਂ ਗੈਂਗਸਟਰਾਂ ਦੇ ਇੱਕ ਨਜ਼ਦੀਕੀ ਸਾਥੀ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੇ ਕਬਜ਼ੇ ‘ਚੋਂ 32 ਬੋਰ ਦੇ ਚਾਰ ਪਿਸਤੌਲ ਅਤੇ 32 ਬੋਰ ਇੱਕ ਰਿਵਾਲਵਰ ਸਮੇਤ 25 ਕਾਰਤੂਸ ਵੀ ਬਰਾਮਦ ਹੋਏ ਹਨ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਹੁਲ ਸਿੰਘ ਪੁੱਤਰ ਮਹੀਪਾਲ ਸਿੰਘ ਵਾਸੀ ਪਿੰਡ ਪਾਂਡੂਆ (ਯੂਪੀ) ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਸੀਆਈਏ ਇੰਚਾਰਜ ਸ਼ਮਿੰਦਰ ਸਿੰਘ ਤੇ ਟੀਮ ਨੇ ਦੱਖਣੀ ਬਾਈਪਾਸ ਤੋਂ ਨੇੜਲੇ ਪਿੰਡ ਸ਼ੇਰਮਾਜਰਾ ਕੋਲ ਨਾਕੇ ਦੌਰਾਨ ਮੁਲਜ਼ਮ ਨੂੰ ਕਾਬੂ ਕਰ ਕੇ ਥਾਣਾ ਪਸਿਆਣਾ ਵਿੱਚ ਕੇਸ ਦਰਜ ਕੀਤਾ ਹੈ। ਐੱਸਐੱਸਪੀ ਨੇ ਦੱਸਿਆ ਕਿ ਰਾਹੁਲ ਸਿੰਘ 2021 ਵਿੱਚ ਥਾਣਾ ਜ਼ੀਰਕਪੁਰ ਵਿਚ ਦਰਜ ਨਸ਼ਾ ਤਸਕਰੀ ਦੇ ਕੇਸ ‘ਚ ਜੇਲ੍ਹ ਵਿੱਚ ਬੰਦ ਰਿਹਾ ਹੈ, ਇਸੇ ਦੌਰਾਨ ਜੇਲ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੀਪੂ ਬਨੂੜ ਤੇ ਕੁਝ ਹੋਰ ਵਿਅਕਤੀਆਂ ਨਾਲ ਉਸ ਦਾ ਮੇਲ ਜੋਲ ਵਧਿਆ। ਜੇਲ੍ਹ ‘ਚੋਂ ਬਾਹਰ ਆਉਣ ‘ਤੇ ਰਾਹੁਲ ਸਿੰਘ ਵੱਲੋਂ ਮੰਗਵਾਏ ਗਏ ਹਥਿਆਰਾਂ ਬਾਰੇ ਸੀਆਈਏ ਇੰਚਾਰਜ ਸ਼ਮਿੰਦਰ ਸਿੰਘ ਨੂੰ ਗੁਪਤ ਇਤਲਾਹ ਮਿਲੀ ਸੀ। ਐੱਸਪੀ ਇਨਵੈਸਟੀਗੇਸ਼ਨ ਹਰਬੀਰ ਅਟਵਾਲ ਨੇ ਦੱਸਿਆ ਕਿ ਜੇਲ੍ਹ ‘ਚ ਬੈਠੇ ਉਕਤ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟਾਂ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਡੀਐੱਸਪੀ ਇਨਵੈਸਟੀਗੇਸ਼ਨ ਸੁਖਅੰਮ੍ਰਿਤ ਰੰਧਾਵਾ ਨੇ ਦੱਸਿਆ ਕਿ ਰਾਹੁਲ ਸਿੰਘ ਦਾ 30 ਦਸੰਬਰ ਤੱਕ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।



News Source link

- Advertisement -

More articles

- Advertisement -

Latest article