33.1 C
Patiāla
Wednesday, May 15, 2024

ਪੰਜਾਬੀ ਗਾਇਕ ਰਣਜੀਤ ਬਾਵਾ ਦੀਆਂ ਰਿਹਾਇਸ਼ਾਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

Must read


ਹਰਜੀਤ ਸਿੰਘ ਪਰਮਾਰ

ਬਟਾਲਾ, 19 ਦਸੰਬਰ

ਇਨਕਮ ਟੈਕਸ ਵਿਭਾਗ ਨੇ ਅੱਜ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਜੱਦੀ ਘਰ, ਬਟਾਲਾ ਦੇ ਗ੍ਰੇਟਰ ਕੈਲਾਸ਼ ’ਚ ਸਥਿਤ ਕੋਠੀ ਅਤੇ ਉਸ ਦੇ ਮੈਨੇਜਰ ਡਿਪਟੀ ਵੋਹਰਾ ਦੇ ਘਰ ਛਾਪੇ ਮਾਰੇ। ਪੁਲੀਸ ਦੀ ਸਖਤ ਸੁਰੱਖਿਆ ਵਿੱਚ ਮਾਰੇ ਗਏ ਛਾਪਿਆਂ ਦੌਰਾਨ ਰਣਜੀਤ ਬਾਵਾ ਦੇ ਜੱਦੀ ਘਰ ਪਿੰਡ ਵਡਾਲਾ ਗ੍ਰੰਥੀਆਂ ਅਤੇ ਗ੍ਰੇਟਰ ਕੈਲਾਸ਼ ਕੋਠੀ ਵਿੱਚ ਇਨਕਮ ਟੈਕਸ ਵਿਭਾਗ ਨੇ ਕਰੀਬ 6-7 ਘੰਟੇ ਫਰੋਲਾ-ਫਰਾਲੀ ਕੀਤੀ। ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੇ ਮੁਹੱਲਾ ਗੁਰੂ ਨਗਰ ਸਥਿੱਤ ਘਰ ਵਿੱਚ ਖਬਰ ਲਿਖੇ ਜਾਣ ਤੱਕ ਵੀ ਇਨਕਮ ਟੈਕਸ ਵਿਭਾਗ ਦੀ ਟੀਮ ਮੌਜੂਦ ਸੀ। ਇਸ ਦੌਰਾਨ ਕਿਸੇ ਵੀ ਬਾਹਰੀ ਵਿਅਕਤੀ ਜਾਂ ਕਿਸੇ ਪੱਤਰਕਾਰ ਨੂੰ ਨੇੜੇ ਨਹੀਂ ਆਉਣ ਦਿੱਤਾ ਗਿਆ ਅਤੇ ਨਾ ਹੀ ਕਿਸੇ ਅਧਿਕਾਰੀ ਨੇ ਪੱਤਰਕਾਰਾਂ ਨਾਲ ਕੋਈ ਗੱਲ ਕੀਤੀ। ਗਾਇਕ ਦੇ ਜੱਦੀ ਪਿੰਡ ਵਡਾਲਾ ਗ੍ਰੰਥੀਆਂ ਦੇ ਵਾਸੀਆਂ ਅਤੇ ਇੱਕ ਰਿਸ਼ਤੇਦਾਰ ਨੇ ਦੱਸਿਆ ਕਿ ਸਵੇਰੇ ਕਰੀਬ 9 ਵਜੇ ਇਨਕਮ ਟੈਕਸ ਵਿਭਾਗ ਨੇ ਛਾਪਾ ਮਾਰਿਆ ਅਤੇ ਘਰ ਦੀਆਂ ਅਲਮਾਰੀਆਂ ਅਤੇ ਪੇਟੀਆਂ ਤੱਕ ਵੀ ਫਰੋਲੀਆਂ ਪਰ ਉਨ੍ਹਾਂ ਨੂੰ ਕੁੱਝ ਵੀ ਹਾਸਿਲ ਨਹੀਂ ਹੋਇਆ। ਉਨ੍ਹਾਂ ਕਥਿਤ ਦੋਸ਼ ਲਾਇਆ ਕਿ ਕੇਂਦਰ ਸਰਕਾਰ ਰਣਜੀਤ ਬਾਵਾ ਦੇ ਅਕਸ ਨੂੰ ਖਰਾਬ ਕਰਨ ਲਈ ਇਹ ਸਭ ਕਰ ਰਹੀ ਹੈ ਕਿਉਂ ਕਿ ਰਣਜੀਤ ਬਾਵਾ ਨੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨੀ ਅੰਦੋਲਨ ਵਿੱਚ ਵੱਡੀ ਭੂਮਿਕਾ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਪਿੰਡ ਅਤੇ ਬਟਾਲਾ ਸਥਿੱਤ ਕਿਸੇ ਵੀ ਘਰ ਵਿੱਚੋਂ ਇਨਕਮ ਟੈਕਸ ਵਿਭਾਗ ਨੂੰ ਕੁੱਝ ਵੀ ਬਰਾਮਦ ਨਹੀਂ ਹੋਇਆ।





News Source link

- Advertisement -

More articles

- Advertisement -

Latest article