26.6 C
Patiāla
Monday, April 29, 2024

ਵਿਧਾਇਕ ਰਾਏ ਨੇ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ

Must read


ਫ਼ਤਹਿਗੜ੍ਹ ਸਾਹਿਬ: ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਭਮਾਰਸੀ ਬੁਲੰਦ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਉਣ ਵੇਲੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼-ਵਿਦੇਸ਼ ਤੋਂ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਨੂੰ ਆਉਂਦੀਆਂ ਸਮੂਹ ਸੜਕਾਂ ਦੀ ਸਾਫ਼-ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਵੱਖ-ਵੱਖ ਵਰਗਾਂ ਦੇ ਕਰੀਬ 5 ਹਜ਼ਾਰ ਵਾਲੰਟੀਅਰ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ 4 ਮੈਡੀਕਲ ਕੈਂਪ ਵੀ ਲਗਾਏ ਜਾਣਗੇ।  ਇਸ ਮੌਕੇ ਗੁਰਸਤਿੰਦਰ ਸਿੰਘ ਜੱਲ੍ਹਾ, ਕਰਮ ਸਿੰਘ ਜੱਲ੍ਹਾ, ਨੰਬਰਦਾਰ ਸਤਬੀਰ ਸਿੰਘ, ਹਰਦੇਵ ਸਿੰਘ ਭਮਾਰਸੀ ਤੇ ਬਲਕਾਰ ਸਿੰਘ ਨਾਮਧਾਰੀ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ





News Source link

- Advertisement -

More articles

- Advertisement -

Latest article