30.2 C
Patiāla
Tuesday, April 30, 2024

ਸਾਲਾਨਾ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ’ਚ ਸੰਗਤ ਕੁੰਮਾ ਮਾਸ਼ਕੀ ਦੀ ਯਾਦਗਾਰ ’ਤੇ ਪੁੱਜੀ

Must read


ਜਗਮੋਹਨ ਸਿੰਘ

ਰੂਪਨਗਰ/ਘਨੌਲੀ, 22 ਦਸੰਬਰ

ਮਾਤਾ ਗੁਜਰ ਜੀ ਅਤੇ ਛੋਟੇ ਸ਼ਾਹਿਬਜ਼ਾਦਿਆਂ ਨੂੰ ਆਪਣੀ ਬੇੜੀ ਰਾਹੀਂ ਸਿਰਸਾ ਨਦੀ ਪਾਰ ਕਰਵਾਉਣ ਵਾਲੇ ਮਲਾਹ ਕੁੰਮਾ ਮਾਸ਼ਕੀ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਸੰਗਤ ਨੇ ਦੇਸ਼ ਵਿਦੇਸ਼ ਤੋਂ ਪੁੱਜ ਕੇ ਸ਼ਰਧਾਂਜਲੀ ਭੇਟ ਕੀਤੀ। ਅੱਜ ਸ਼ਾਮ 4 ਵਜੇ ਤੋਂ ਰਾਤ 11 ਵਜੇ ਤੱਕ ਗਿਆਨੀ ਹਰਪਾਲ ਸਿੰਘ ਹੈੱਡ ਗਰੰਥੀ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੀ ਦੇਖ ਰੇਖ ਅਧੀਨ ਕਰਵਾ‌ਇਆ ਜਾਣ ਵਾਲਾ ਸਫ਼ਰ-ਏ-ਸ਼ਹਾਦਤ ਕਾਫਲਾ ਦੇ ਪਹਿਲੇ ਪੜਾਅ ਦਾ ਸਮਾਗਮ ਸ਼ੁਰੂ ਹੋ ਚੁੱਕਿਆ ਹੈ। ਸਮਾਗਮ ਦੌਰਾਨ ਗੁਰਦੁਆਰਾ ਕੁੰਮਾ ਮਾਸ਼ਕੀ ਵਿਖੇ ਭਾਈ ਗੁਰਦੇਵ ਸਿੰਘ ਆਸਟਰੇਲੀਆ, ਭਾਈ ਰਵਿੰਦਰ ਸਿੰਘ, ਭਾਈ ਕਰਨੈਲ ਸਿੰਘ,ਭਾਈ ਸਤਨਾਮ ਸਿੰਘ ਰਿਹਾੜਕਾ, ਭਾਈ ਦਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਦਵਿੰਦਰ ਸਿੰਘ ਬਟਾਲਾ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ, ਭਾਈ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ ਅਤੇ ਭਾਈ ਅਰਵਿੰਦਰਜੀਤ ਸਿੰਘ ਵੀਰ ਵੱਲੋਂ ਕੀਰਤਨ ਕੀਤਾ ਜਾਵੇਗਾ।





News Source link

- Advertisement -

More articles

- Advertisement -

Latest article