33.5 C
Patiāla
Thursday, May 2, 2024

ਤਾਲਿਬਾਨ ਨੇ ਔਰਤਾਂ ’ਤੇ ਐੱਨਜੀਓ ਵਿੱਚ ਕੰਮ ਕਰਨ ’ਤੇ ਪਾਬੰਦੀ ਲਗਾਈ

Must read


ਕਾਬੁਲ, 24 ਦਸੰਬਰ

ਅਫ਼ਗਾਨਿਸਤਾਨ ਵਿੱਚ ਔਰਤਾਂ ਦੀ ਆਜ਼ਾਦੀ ’ਤੇ ਤਾਜ਼ਾ ਹਮਲੇ ਵਿੱਚ ਤਾਲਿਬਾਨ ਸਰਕਾਰ ਨੇ ਅੱਜ ਉਨ੍ਹਾਂ ਦੇ ਸਥਾਨਕ ਤੇ ਵਿਦੇਸ਼ੀ ਗ਼ੈਰਸਰਕਾਰੀ ਸੰਸਥਾਵਾਂ (ਐੱਨਜੀਓ) ਵਿੱਚ ਕੰਮ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਨਾਲ ਹੀ ਸਾਰੀਆਂ ਐੱਨਜੀਓਜ਼ ਨੂੰ ਮਹਿਲਾ ਕਰਮਚਾਰੀਆਂ ਦੀ ਭਰਤੀ ਨਾ ਕਰਨ ਦਾ ਆਦੇਸ਼ ਵੀ ਦਿੱਤਾ ਗਿਆ ਹੈ। ਵਿੱਤ ਮੰਤਰੀ ਕਾਰੀ ਦੀਨ ਮੁਹੰਮਦ ਹਨੀਫ ਵੱਲੋਂ ਇਹ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਐੱਨਜੀਓ ਆਦੇਸ਼ ਦਾ ਪਾਲਣ ਨਹੀਂ ਕਰਦੀ ਤਾਂ ਅਫ਼ਗਾਨਿਸਤਾਨ ਵਿੱਚ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਮੰਤਰਾਲੇ ਦੇ ਬੁਲਾਰੇ ਅਬਦੁੱਲ ਰਹਿਮਾਨ ਹਬੀਬ ਨੇ ਇਸ ਆਦੇਸ਼ ਦੀ ਪੁਸ਼ਟੀ ਕੀਤੀ ਹੈ। ਮੰਤਰਾਲੇ ਨੇ ਕਿਹਾ, ‘‘ਸਰਕਾਰ ਨੂੰ ਐੱਨਜੀਓ ਲਈ ਕੰਮ ਕਰਨ ਵਾਲੀਆਂ ਮਹਿਲਾ ਕਰਮਚਾਰੀਆਂ ਬਾਰੇ ਗੰਭੀਰ ਸ਼ਿਕਾਇਤਾਂ ਮਿਲੀਆਂ ਹਨ, ਜੋ ਸਹੀ ਢੰਗ ਨਾਲ ਹਿਜਾਬ ਨਹੀਂ ਪਹਿਨਦੀਆਂ।’’  ਹਾਲਾਂਕਿ, ਇਹ ਸਪਸ਼ਟ ਨਹੀਂ ਹੋ ਸਕਿਆ ਕਿ ਇਹ ਆਦੇਸ਼ ਐੱਨਜੀਓ ਵਿੱਚ ਕੰਮ ਕਰਨ ਵਾਲੀਆਂ ਅਫ਼ਗਾਨ ਔਰਤਾਂ ’ਤੇ ਹੀ ਲਾਗੂ ਹੋਵੇਗਾ ਜਾਂ ਸਾਰੀਆਂ ਔਰਤਾਂ ਇਸ ਦੇ ਦਾਇਰੇ ਵਿੱਚ ਆਉਣਗੀਆਂ। ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਸਰਕਾਰ ਵੱਲੋਂ ਔਰਤਾਂ ਦੇ ਯੂਨੀਵਰਸਿਟੀਆਂ ਵਿੱਚ ਜਾਣ ’ਤੇ ਰੋਕ ਲਗਾਉਣ ਦੇ ਮੰਗਲਵਾਰ ਦੇ ਫ਼ੈਸਲੇ ਦੀ ਵੀ ਕਈ ਦੇਸ਼ਾਂ ਨੇ ਨਿਖੇਧੀ ਕੀਤੀ ਹੈ। ਅਫ਼ਗਾਨ ਔਰਤਾਂ ਇਸ ਪਾਬੰਦੀ ਖ਼ਿਲਾਫ਼ ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰਦਰਸ਼ਨ ਕਰ ਰਹੀਆਂ ਹਨ।  -ਏਪੀ





News Source link

- Advertisement -

More articles

- Advertisement -

Latest article