41.2 C
Patiāla
Sunday, May 19, 2024

ਅੰਤਰ-ਸਕੂਲ ਖੇਡਾਂ: ਸੇਂਟ ਕਬੀਰ ਸਕੂਲ ਨੇ ਟਰਾਫ਼ੀ ਜਿੱਤੀ

Must read


ਪੱਤਰ ਪ੍ਰੇਰਕ

ਧਾਰੀਵਾਲ, 24 ਦਸੰਬਰ

ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੀਆਂ ਵਿਦਿਆਰਥਣਾਂ ਨੇ ਅੰਤਰ-ਸਕੂਲ ਜ਼ਿੱਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਜੇਤੂ ਸਥਾਨ ਬਣਾ ਕੇ ਓਵਰਆਲ ਟਰਾਫੀ ’ਤੇ ਕਬਜ਼ਾ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਐਸ.ਬੀ.ਨਾਯਰ ਅਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਪੰਡਿਤ ਮੋਹਨ ਲਾਲ ਐੱਸ.ਡੀ.ਕਾਲਜ ਗੁਰਦਾਸਪੁਰ ਵਲੋਂ ਨੌਂਵੀ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਜ਼ਿਲ੍ਹਾ ਪੱਧਰੀ ਅੰਤਰ ਸਕੂਲ ਖੇਡ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਰੱਸਾ-ਕਸ਼ੀ ਤੇ ਬੈਡਮਿੰਟਨ ਆਦਿ ਖੇਡਾਂ ਸ਼ਾਮਲ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਸੇਂਟ ਕਬੀਰ ਸਕੂਲ ਸਣੇ ਲਗਪਗ 17 ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਸੇਂਟ ਕਬੀਰ ਪਬਲਿਕ ਸਕੂਲ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਲੰਬੀ ਛਾਲ ਵਿੱਚੋਂ ਪਹਿਲਾ ਸਥਾਨ ਤੇ ਸ਼੍ਰੇਆ ਨੇ ਦੂਸਰਾ ਸਥਾਨ, ਸ਼ਾਟਪੁੱਟ ਵਿੱਚੋਂ ਕਾਮਨੀ ਸਲਾਰੀਆ ਨੇ ਤੀਜਾ ਸਥਾਨ, ਬੈਡਮਿੰਟਨ ਵਿੱਚੋਂ ਗੁਰਲੀਨ ਕੌਰ ਤੇ ਜਸਮੀਤ ਕੌਰ ਨੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਵਿਦਿਆਰਥਣਾਂ ਦਾ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਐਸ.ਬੀ.ਨਾਯਰ ਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਵਲੋਂ ਸੁਆਗਤ ਕੀਤਾ ਗਿਆ। 





News Source link

- Advertisement -

More articles

- Advertisement -

Latest article