39 C
Patiāla
Wednesday, May 15, 2024

ਵੀਡੀਓਕੌਨ ਕਰਜ਼ਾ ਮਾਮਲਾ: ਅਦਾਲਤ ਨੇ ਚੰਦਾ ਕੋਛੜ ਤੇ ਪਤੀ ਨੂੰ 26 ਤੱਕ ਸੀਬੀਆਈ ਹਿਰਾਸਤ ’ਚ ਭੇਜਿਆ

Must read


ਮੁੰਬਈ: ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਆਈਸੀਆਈਸੀਆਈ ਬੈਂਕ ਵੱਲੋਂ ਵੀਡੀਓਕੌਨ ਸਮੂਹ ਦੀਆਂ ਕੰਪਨੀਆਂ ਨੂੰ ਕਰਜ਼ਾ ਦੇਣ ਵਿੱਚ ਵਰਤੀਆਂ ਗਈਆਂ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਅੱਜ ਬੈਂਕ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਤੇ ਪ੍ਰਬੰਧ ਨਿਰਦੇਸ਼ਕ (ਐੱਮ.ਡੀ.) ਚੰਦਾ ਕੋਛੜ ਅਤੇ ਉਸ ਦੇ ਪਤੀ ਦੀਪਕ ਕੋਛੜ ਨੂੰ 26 ਦਸੰਬਰ ਤੱਕ ਲਈ ਸੀਬੀਆਈ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੀਬੀਆਈ ਨੇ ਕੋਛੜ ਜੋੜੇ ਨੂੰ ਸ਼ੁੱਕਰਵਾਰ ਰਾਤ ਨੂੰ ਕੁਝ ਦੇਰ ਪੁੱਛ-ਪੜਤਾਲ ਕਰਨ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। ਸੀਬੀਆਈ ਨੇ ਦੋਸ਼ ਲਾਇਆ ਸੀ ਕਿ ਦੋਵੇਂ ਜਣੇ ਜਵਾਬ ਦੇਣ ਤੋਂ ਭੱਜ ਰਹੇ ਹਨ ਤੇ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਸੀਬੀਆਈ ਨੇ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਆਈਪੀਸੀ ਦੀਆਂ ਧਾਰਾਵਾਂ ਤੇ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੇ ਪ੍ਰਬੰਧਾਂ ਤਹਿਤ 2019 ਵਿੱਚ ਦਰਜ ਐੱਫਆਈਆਰ ’ਚ ਨੂਪਾਵਰ ਰੀਨਿਊਏਬਲਜ਼, ਸੁਪਰੀਮ ਐਨਰਜੀ, ਵੀਡੀਓਕੌਨ ਇਲੈਕਟ੍ਰੌਨਿਕਸ ਲਿਮਿਟਡ, ਵੀਡੀਓਕੌਨ ਇੰਡਸਟਰੀਜ਼ ਲਿਮਿਟਡ ਦੇ ਨਾਲ-ਨਾਲ ਕੋਛੜ ਜੋੜੇ ਅਤੇ ਵੀਡੀਓਕੌਨ ਸਮੂਹ ਦੇ ਵੇਣੂਗੋਪਾਲ ਧੂਤ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਸੀਬੀਆਈ ਨੇ ਦੋਸ਼ ਲਗਾਇਆ ਸੀ ਕਿ ਬੈਂਕ ਨੇ ਬੈਂਕਿੰਗ ਰੈਗੂਲੇਸ਼ਨ ਐਕਟ, ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬੈਂਕ ਦੀ ਕਰਜ਼ਾ ਨੀਤੀ ਦੀ ਉਲੰਘਣਾ ਕੀਤੀ ਸੀ। -ਪੀਟੀਆਈ



News Source link

- Advertisement -

More articles

- Advertisement -

Latest article