37.2 C
Patiāla
Sunday, May 5, 2024

ਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ

Must read


ਪੱਤਰ ਪ੍ਰੇਰਕ

ਮੋਰਿੰਡਾ, 25 ਦਸੰਬਰ

ਗੁਰਦੁਆਰਾ ਸ੍ਰੀ ਰੱਥ ਸਾਹਿਬ ਪਿੰਡ ਸਹੇੜੀ ਤੋਂ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਪਿੱਛੇ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ ਨੇ ਵੈਰਾਗਮਈ ਕੀਰਤਨ ਕਰਕੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸੇ ਮੌਕੇ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਦੀ ਪ੍ਬੰਧਕ ਕਮੇਟੀ ਵੱਲੋਂ ਭਾਈ ਸਵਰਨ ਸਿੰਘ ਬਿੱਟੂ ਕਾਰਜਕਾਰੀ ਪ੍ਰਧਾਨ, ਹੈੱਡ ਗ੍ਰੰਥੀ ਗਿਆਨੀ ਬਲਵੀਰ ਸਿੰਘ ਚਲਾਕੀ ਤੇ ਜਥੇਦਾਰ ਜਗਜੀਤ ਸਿੰਘ ਰਤਨਗੜ੍ਹ ਆਦਿ ਵੱਲੋਂ ਪੰਜ ਪਿਆਰਿਆਂ ਨੂੰ ਸਿਰਪੇ ਭੇਟ ਕੀਤੇ ਗਏ। ਇਸੇ ਦੌਰਾਨ ਪਿੰਡ ਸਿੱਧੂਪਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਸ਼ਰਧਾ ਨਾਲ ਮਨਾਇਆ ਗਿਆ। ਜਥੇਦਾਰ ਬਾਈ ਦੀਪ ਸਿੰਘ ਘੜੂੰਆਂ ਨੇ ਦੱਸਿਆ ਕਿ ਕਾਰ ਸੇਵਾ ਪ੍ਰਮੁੱਖ ਜਥੇਦਾਰ ਬਾਬਾ ਬਚਨ ਸਿੰਘ ਦੀ ਰਹਿਨੁਮਾਈ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਕਰਵਾਏ ਸ਼ਹੀਦੀ ਜੋੜ ਮੇਲ ਦੌਰਾਨ ਭਾਈ ਮਨਦੀਪ ਸਿੰਘ ਦੇ ਜਥੇ ਵੱਲੋਂ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ।

ਲਾਲੜੂ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਟੌਲ ਪਲਾਜ਼ਾ ਦੱਪਰ ਨੇੜੇ ਆਪਣੇ ਦਫਤਰ ਵਿੱਚ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਮੁੱਖ ਰੱਖਦੇ ਹੋਏ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਕਿਸਾਨ ਆਗੂ ਸ਼ੇਰ ਸਿੰਘ ਸੈਕਟਰੀ ਨੇ ਕਿਹਾ ਕਿ ਮਹਾਨ ਵਿਰਸੇ ਅਤੇ ਸ਼ਹਾਦਤਾਂ ਭਰੇ ਇਤਿਹਾਸ ਬਾਰੇ ਆਪਣੇ ਬੱਚਿਆਂ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ। ਇਸ ਮੌਕੇ ਯੂਨੀਅਨ ਦੇ ਸੂਬਾਈ ਕਾਰਜਕਾਰੀ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ, ਬਲਾਕ ਪ੍ਰਧਾਨ ਕਰਮ ਸਿੰਘ ਬਰੌਲੀ, ਕੁਲਦੀਪ ਸਿੰਘ ਸਰਸੀਣੀ ਤੇ ਗੁਰਪਾਲ ਸਿੰਘ ਦੱਪਰ ਆਦਿ ਹਾਜ਼ਰ ਸਨ।

ਸ਼ਹੀਦੀ ਸਭਾ ਨੂੰ ਸਮਰਪਿਤ ਥਾਂ-ਥਾਂ ਲੰਗਰ ਸ਼ੁਰੂ

ਬਨੂੜ (ਪੱਤਰ ਪ੍ਰੇਰਕ): ਸ਼ਹੀਦੀ ਸਭਾ ਦੇ ਮੱਦੇਨਜ਼ਰ ਬਨੂੜ ਤੋਂ ਲਾਂਡਰਾਂ ਨੂੰ ਜਾਂਦੇ ਕੌਮੀ ਮਾਰਗ ਉੱਤੇ ਥਾਂ-ਥਾਂ ਲੰਗਰ ਆਰੰਭ ਹੋ ਗਏ ਹਨ। ਇਸ ਖੇਤਰ ਦੇ ਅਨੇਕਾਂ ਪਿੰਡਾਂ ਦੀਆਂ ਸੰਗਤਾਂ ਫ਼ਤਿਹਗੜ੍ਹ ਸਾਹਿਬ ਵਿਖੇ ਵੀ ਲੰਗਰ ਲੈ ਕੇ ਗਈਆਂ ਹੋਈਆਂ ਹਨ। ਸੰਘਣੀ ਧੁੰਦ ਅਤੇ ਭਾਰੀ ਠੰਢ ਕਾਰਨ ਚਾਹ, ਬਰੈੱਡਾਂ, ਪਰਸ਼ਾਦਿਆਂ ਆਦਿ ਦੇ ਚੱਲ ਰਹੇ ਲੰਗਰਾਂ ਵਿੱਚ ਲੰਗਰ ਛਕਣ ਵਾਲਿਆਂ ਦੀ ਭਾਰੀ ਭੀੜ ਹੈ। ਬਨੂੜ ਵਿੱਚ ਬੈਰੀਅਰ ਅਤੇ ਤਿੰਨ-ਚਾਰ ਹੋਰ ਥਾਵਾਂ ਉੱਤੇ ਲੰਗਰ ਆਰੰਭ ਹੋ ਗਏ ਹਨ। ਮਾਈ ਬੰਨੋ ਮੰਦਿਰ ਸਾਹਮਣੇ ਵੀ ਅੱਜ ਲੰਗਰ ਲਗਾਇਆ ਗਿਆ, ਜਿਸ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਜਗਤਾਰ ਸਿੰਘ ਕੰਬੋਜ ਤੇ ਹੋਰਨਾਂ ਨੇ ਸ਼ਿਰਕਤ ਕੀਤੀ। ਇਸੇ ਤਰਾਂ ਪਿੰਡ ਫੌਜੀ ਕਲੋਨੀ, ਮੋਟੇਮਾਜਰਾ, ਤੰਗੌਰੀ, ਮਾਣਕਪੁਰ ਕੱਲਰ, ਦੈੜੀ, ਸਨੇਟਾ, ਰਾਏਪੁਰ ਕਲਾਂ, ਭਾਗੋਮਾਜਰਾ, ਬੈਰੋਂਪੁਰ ਆਦਿ ਵਿਖੇ ਲੰਗਰ ਆਰੰਭ ਹੋ ਗਏ ਹਨ, ਜੋ ਕਿ ਤਿੰਨ ਦਿਨ ਚੱਲਣਗੇ। ਗੀਗੇਮਾਜਰਾ, ਨਗਾਰੀ, ਮੀਂਢੇਮਾਜਰਾ ਆਦਿ ਵੱਲੋਂ ਦੈੜੀ ਵਿਖੇ ਲੰਗਰ ਆਰੰਭ ਕੀਤਾ ਗਿਆ ਹੈ।ਦੁਰਾਲੀ ਦੀਆਂ ਸੰਗਤਾਂ ਵੱਲੋਂ ਵੀ ਅੱਜ ਸਨੇਟਾ ਵਿਖੇ ਲੰਗਰ ਲਗਾਇਆ ਗਿਆ।

ਅਮਲੋਹ (ਪੱਤਰ ਪ੍ਰੇਰਕ): ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਰਧਾਲੂਆਂ ਵੱਲੋਂ ਅਮਲੋਹ-ਖੰਨਾ ਰੋਡ ’ਤੇ ਚਾਹ ਅਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਲੰਗਰ ਛਕਿਆ। ਇਸ ਮੌਕੇ ਬੱਬੀ ਵਿਰਕ, ਮੋਹਨ ਸਿੰਘ, ਵਰਿੰਦਰਵੀਰ ਸਿੰਘ, ਤੇਜੀ ਭਲਵਾਨ, ਗੁਰਜੀਤ ਵਿਰਕ, ਸੁਰਜੀਤ ਵਿਰਕ, ਪੰਮਾ ਵਿਰਕ, ਗੁਰਪ੍ਰੀਤ ਸਿੰਘ ਚੀਮਾ, ਦਲਜੀਤ ਸਿੰਘ ਮਾਜਰੀ, ਸੰਤੋਖ ਸਿੰਘ, ਸੀਪਾ ਭੱਟੀਆ ਤੇ ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਰੂਪਨਗਰ (ਪੱਤਰ ਪ੍ਰੇਰਕ): ਇਤਿਹਾਸਕ ਪਿੰਡ ਕੋਟਲਾ ਨਿਹੰਗ ਖਾਨ ਦੀਆਂ ਸੰਗਤਾਂ ਦੁਆਰਾ ਦੁੱਧ ਚੂਰੀ ਦਾ ਲੰਗਰ ਲਗਾਇਆ ਗਿਆ। ਪੁਲੀਸ ਲਾਈਨ ਰੂਪਨਗਰ ਦੇ ਸਾਹਮਣੇ ਲਗਾਏ ਗਏ ਇਸ ਲੰਗਰ ਦੌਰਾਨ ਮੁੱਖ ਪ੍ਰਬੰਧਕਾਂ ਦਰਸ਼ਨ ਸਿੰਘ ਸਹੋਤਾ ਤੇ ਭਾਈ ਅਮਰਜੀਤ ਸਿੰਘ ਬੇਗੜਾ ਤੋਂ ਇਲਾਵਾ ਆਟੋ ਸਟੈਂਡ ਰੂਪਨਗਰ ਦੇ ਆਟੋ ਚਾਲਕਾਂ ਤੇ ਪਿੰਡ ਕੋਟਲਾ ਨਿਹੰਗ ਖਾਨ ਦੇ ਵੱਡੀ ਗਿਣਤੀ ਨੌਜਵਾਨਾਂ ਨੇ ਲੰਗਰ ਵਰਤਾਉਣ ਦੀ ਸੇਵਾ ਕੀਤੀ।

ਭਗਵੰਤ ਮਾਨ ਦੀ ਪਤਨੀ ਨੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਮੱਥਾ ਟੇਕਿਆ

ਡਾ. ਗੁਰਪ੍ਰੀਤ ਕੌਰ ਨੂੰ ਪ੍ਰਸ਼ਾਦ ਭੇਟ ਕਰਦੇ ਹੋਏ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲੇ।


ਮੋਰਿੰਡਾ (ਪੱਤਰ ਪ੍ਰੇਰਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸਫ਼ਰ-ਏ-ਸ਼ਹਾਦਤ ਕਾਫ਼ਲਾ ਵਿੱਚ ਸ਼ਮੂਲੀਅਤ ਕਰਕੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ। ਇਸ ਮੌਕੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਹਾਜ਼ਰ ਸਨ। ਜਾਣਕਾਰੀ ਅਨੁਸਾਰ ਡਾਕਟਰ ਗੁਰਪ੍ਰੀਤ ਕੌਰ ਨੇ ਗੁਰਦੁਆਰਾ ਕੋਤਵਲੀ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਛੋਟੇ ਸਾਹਿਬਜ਼ਾਦਿਆਂ ਨੂੰ ਸਿਜਦਾ ਕੀਤਾ। ਇਸ ਉਪਰੰਤ ਉਨ੍ਹਾਂ ਕੀਰਤਨ ਸਮਾਗਮ ਵਿੱਚ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਕੋਤਵਾਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਨੇ ਗੁਰਪ੍ਰੀਤ ਕੌਰ ਨੂੰ ਪ੍ਰਸ਼ਾਦ ਭੇਟ ਕੀਤਾ।

ਸ਼ਹੀਦੀ ਸਮਾਗਮ ਅੱਜ ਤੋਂ

ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਦੀ ਕੁਰਬਾਨੀ ਨੂੰ ਸਮਰਪਿਤ 2 ਰੋਜ਼ਾ ‘ਮਹਾਨ ਸ਼ਹੀਦੀ ਸਮਾਗਮ’ ਜਥਾ ਰੰਧਾਵਾ ਦੇ ਮੁੱਖ ਅਸਥਾਨ ਫ਼ਤਹਿਗੜ੍ਹ ਸਾਹਿਬ ਵਿਖੇ 26 ਅਤੇ 27 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।





News Source link

- Advertisement -

More articles

- Advertisement -

Latest article