29.1 C
Patiāla
Sunday, May 5, 2024

ਕਾਲਜ ’ਚ ਸ਼ਹੀਦੀ ਸਭਾ ਨੂੰ ਸਮਰਪਿਤ ਸਮਾਗਮ ਸ਼ੁਰੂ

Must read


ਨਿੱਜੀ ਪੱਤਰ ਪ੍ਰੇਰਕ

ਫ਼ਤਹਿਗੜ੍ਹ ਸਾਹਿਬ, 26 ਦਸੰਬਰ

ਤਿੰਨ ਰੋਜ਼ਾ ਸ਼ਹੀਦੀ ਸਭਾ ਦੇ ਸਮਾਗਮਾਂ ਦੀ ਸ਼ੁਰੂਆਤ ਅੱਜ ਇੱਥੇ ਮਾਤਾ ਗੁਜਰੀ ਕਾਲਜ ਵਿੱਚ ਸੀਨੀਅਰ ਅਕਾਲੀ ਆਗੂ ਅਤੇ ਕਾਲਜ ਦੀ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਤੇ ਕਾਲਜ ਗਵਰਨਿੰਗ ਬਾਡੀ ਦੇ ਮੈਂਬਰ ਅਵਤਾਰ ਸਿੰਘ ਰਿਆ ਅਤੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਸ੍ਰੀ ਚੀਮਾ ਅਤੇ ਭਾਈ ਰਿਆ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸਿੱਖ ਵਿਰਸੇ ਅਤੇ ਧਾਰਮਿਕ ਸਭਿਆਚਾਰ ਬਾਰੇ ਜਾਗਰੂਕ ਕਰਨਾ ਹੈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ਼ਹੀਦੀ ਸਭਾ ਦੌਰਾਨ ਸੇਵਾ ਕਾਰਜਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 400 ਯੂਨਿਟ ਖੂਨ ਇਕੱਤਰ ਕੀਤਾ ਗਿਆ ਜਦੋਂ ਕਿ ਯੂਥ ਰੈੱਡ ਕਰਾਸ ਯੂਨਿਟ ਵੱਲੋਂ ਮੁਫ਼ਤ ਮੁੱਢਲੀ ਸਹਾਇਤਾ ਦੇਣ ਸਬੰਧੀ ਕੈਂਪ ਲਗਾਇਆ ਗਿਆ।

ਇਸ ਮੌਕੇ ਕਾਲਜ ਦੇ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਵੱਲੋਂ ਪ੍ਰਕਾਸ਼ਿਤ ਕੀਤੇ ਲੈਬ ਜਰਨਲ ‘ਫ਼ਤਹਿ’ ਦਾ ਸ਼ਹੀਦੀ ਸਭਾ ਨੂੰ ਸਮਰਪਿਤ ਵਿਸ਼ੇਸ਼ ਅੰਕ ਵੀ ਰਿਲੀਜ਼ ਕੀਤਾ। ਫ਼ਾਈਨ ਆਰਟਸ ਵਿਭਾਗ ਵੱਲੋਂ ‘ਰੰਗ-ਏ-ਰੂਹਾਨੀਅਤ’ ਕਲਾ ਪ੍ਰਦਰਸ਼ਨੀ ਅਤੇ ਖੇਤੀਬਾੜੀ ਵਿਭਾਗ ਦੇ ਫਲੋਰੀਕਲਚਰ ਦੇ ਪ੍ਰਾਜੈਕਟ ਅਧੀਨ ‘ਡਰਾਈ ਫਲਾਵਰ’ ਪ੍ਰਦਰਸ਼ਨੀ ਲਾਈ ਗਈ। ਇਸ ਮੌਕੇ ਉਪ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਪ੍ਰੋ. ਮਨਮੋਹਨ ਕੌਰ, ਡਾ. ਸਤਨਾਮ ਸਿੰਘ, ਪ੍ਰੋ. ਬੀਰਇੰਦਰ ਸਿੰਘ ਸਰਾਓ, ਡਾ. ਜਗਦੀਸ਼ ਸਿੰਘ, ਡਾ. ਦਲੀਪ ਸਿੰਘ ਕਛਵਾਇਆ, ਪ੍ਰੋ. ਰਵਿੰਦਰ ਕੌਰ, ਡਾ. ਅਵਨੀਤ ਕੌਰ, ਹਰਮਿੰਦਰਜੀਤ ਸਿੰਘ, ਬਚਿੱਤਰ ਸਿੰਘ ਤੇ ਬੀਰਦਵਿੰਦਰ ਸਿੰਘ ਆਦਿ ਹਾਜ਼ਰ ਸਨ।

ਜੰਡੀਸਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਮਨਾਇਆ

ਮੋਰਿੰਡਾ (ਪੱਤਰ ਪ੍ਰੇਰਕ): ਪਿੰਡ ਕਾਈਨੌਰ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਗੁਰਦੁਆਰਾ ਜੰਡੀਸਰ ਸਾਹਿਬ ਵਿਖੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਦੀ ਪਵਿੱਤਰ ਯਾਦ ਵਿੱਚ ਸ਼ਹੀਦੀ ਜੋੜ ਮੇਲ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨਗਰ ਵਾਸੀਆਂ ਅਤੇ ਆਸਪਾਸ ਦੇ ਪਿੰਡਾਂ ਦੀ ਸੰਗਤ ਨੇ ਸ਼ਮੂਲੀਅਤ ਕਰਕੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ।





News Source link

- Advertisement -

More articles

- Advertisement -

Latest article