41.2 C
Patiāla
Tuesday, May 14, 2024

ਪੰਜਾਬ ’ਚ ਕਰੋਨਾ ਦੇ 38 ਨਵੇਂ ਮਾਮਲੇ, ਮੰਤਰੀ ਨੇ ਸੂਬਾ ਵਾਸੀਆਂ ਨੂੰ ਖ਼ੌਫ਼ਜ਼ਦਾ ਨਾ ਹੋਣ ਲਈ ਕਿਹਾ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 27 ਦਸੰਬਰ

ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਵਿੱਚ ਕਰੋਨਾ ਦੇ 38 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਅਗਾਊਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਸਮੇਤ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਕੁੱਝ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਕਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਣਾ ਬੇਹੱਦ ਜ਼ਰੂਰੀ ਹੈ। ਪੰਜਾਬ ਸਰਕਾਰ ਪਹਿਲਾਂ ਵਾਂਗ ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਪੈਸ਼ਲ ਵਾਰਡ ਬਣਾਏ ਗਏ ਹਨ ਅਤੇ ਵੈਕਸੀਨ ਦੀ ਵਿਵਸਥਾ ਵੀ ਕੀਤੀ ਗਈ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ‘ਤੇ ਜਾਣ ਸਮੇਂ ਮਾਸਕ ਜ਼ਰੂਰ ਲਗਾਉਣ ਅਤੇ ਜਿਨ੍ਹਾਂ ਵਿਅਕਤੀਆਂ ਨੇ ਟੀਕਾਕਰਨ ਨਹੀਂ ਕਰਵਾਇਆ ਹੈ, ਜ਼ਰੂਰ ਟੀਕਾਕਰਨ ਕਰਵਾਉਣ।





News Source link

- Advertisement -

More articles

- Advertisement -

Latest article