27.2 C
Patiāla
Monday, April 29, 2024

ਪੰਜਾਬ ’ਚ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ: ਬਠਿੰਡਾ ’ਚ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ

Must read


ਚੰਡੀਗੜ੍ਹ, 27 ਦਸੰਬਰ

ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਧੁੰਦ ਛਾਈ ਰਹੀ ਅਤੇ ਕੜਾਕੇ ਦੀ ਠੰਢ ਜਾਰੀ ਹੈ। ਹਰਿਆਣਾ ਦੇ ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਬਠਿੰਡਾ ‘ਚ ਕੜਾਕੇ ਦੀ ਠੰਢ ਪੈ ਗਈ, ਜਿੱਥੇ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 7.2, 4.4 ਅਤੇ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।





News Source link

- Advertisement -

More articles

- Advertisement -

Latest article