29.2 C
Patiāla
Friday, May 10, 2024

ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ’ਚ ਕਰਵਾਈਆਂ ਜਾਣਗੀਆਂ 'ਖੇਡਾਂ ਹਲਕਾ ਸੁਨਾਮ ਦੀਆਂ

Must read


 ਚੰਡੀਗੜ੍ਹ, 29 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਦੇ ਸਵਰਗੀ ਪਿਤਾ ਅਤੇ ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾ ਰਹੀਆਂ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ। ਇੱਥੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਪੋਸਟਰ ਰਿਲੀਜ਼ ਹੋਣ ਉਪਰੰਤ ਸ੍ਰੀ ਅਰੋੜਾ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸਪਾਂਸਰ ‘ਖੇਡਾਂ ਹਲਕਾ ਸੁਨਾਮ ਦੀਆਂ’ ਟੂਰਨਾਮੈਂਟ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ, ਲੌਂਗੋਵਾਲ ਵਿਖੇ 4 ਤੋਂ 5 ਫਰਵਰੀ ਤੱਕ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਪਿਛਲੇ ਇਕ ਦਹਾਕੇ ਤੋਂ ਹਲਕੇ ਵਿੱਚ ਮੈਡੀਕਲ ਕੈਂਪ ਲਗਾਉਣ ਦੇ ਨਾਲ ਨਾਲ ਲੋਕਾਂ ਦੀ ਭਲਾਈ ਲਈ ਸਮਾਜ ਸੇਵਾ ਦੇ ਹੋਰ ਕਾਰਜ ਵੀ ਕਰ ਰਹੀ ਹੈ। ‘ਖੇਡਾਂ ਹਲਕਾ ਸੁਨਾਮ ਦੀਆਂ’ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪਹਿਲੇ ਤਿੰਨ ਸਥਾਨਾਂ ਉਤੇ ਆਉਣ ਵਾਲੀਆਂ ਟੀਮਾਂ ਨੂੰ ਨਕਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਸ੍ਰੀ ਅਰੋੜਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪਦਮਸ੍ਰੀ ਹੈਵੀਵੇਟ ਇੰਟਰਨੈਸ਼ਨਲ ਮੁੱਕੇਬਾਜ਼ ਕੌਰ ਸਿੰਘ (ਏਸ਼ੀਅਨ ਖੇਡਾਂ ਦੇ ਸੋਨ ਤਗ਼ਮਾ ਜੇਤੂ) ਅਤੇ ਪਦਮਸ੍ਰੀ ਅਥਲੀਟ ਸੁਨੀਤਾ ਰਾਣੀ (ਏਸ਼ੀਅਨ ਖੇਡਾਂ ਵਿੱਚੋ ਸੋਨ ਤਗ਼ਮਾ ਜੇਤੂ) ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟੀਮਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ20 ਜਨਵਰੀ ਹੈ।





News Source link

- Advertisement -

More articles

- Advertisement -

Latest article